ਰਾਜਾ ਵੜਿੰਗ ਨੂੰ ਦਿੱਲੀ ਪੁਲਸ ਨੇ ਹਿਰਾਸਤ 'ਚ ਲਿਆ, ਜਾਣੋ ਕੀ ਹੈ ਪੂਰਾ ਮਾਮਲਾ

Friday, Dec 24, 2021 - 03:58 PM (IST)

ਰਾਜਾ ਵੜਿੰਗ ਨੂੰ ਦਿੱਲੀ ਪੁਲਸ ਨੇ ਹਿਰਾਸਤ 'ਚ ਲਿਆ, ਜਾਣੋ ਕੀ ਹੈ ਪੂਰਾ ਮਾਮਲਾ

ਨਵੀਂ ਦਿੱਲੀ- ਦਿੱਲੀ ਪੁਲਸ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਿਰਾਸਤ 'ਚ ਲੈ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ ਪਨਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਨਾ ਹੋਣ ਕਰਕੇ ਰਾਜਾ ਵੜਿੰਗ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਘਰ ਮੂਹਰੇ ਧਰਨਾ ਲਗਾਇਆ ਸੀ। ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਵੀ ਮੰਗ ਰਹੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਇਸ ਮਸਲੇ 'ਤੇ ਕੋਈ ਪ੍ਰਤੀਕਿਰਿਆ ਨਾ ਆਉਣ ਕਰਕੇ ਅੱਜ ਰਾਜਾ ਵੜਿੰਗ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ ਸਨ। ਇਸ ਦੌਰਾਨ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਆਪਣੀ ਗੱਡੀ 'ਚ ਬਿਠਾ ਕੇ ਨਾਲ ਲੈ ਗਈ। 

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ ਜਦਕਿ ਸਰਕਾਰੀ ਬੱਸਾਂ ਨੂੰ ਕੌਮਾਂਤਰੀ ਹਵਾਈ ਅੱਡੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। 

ਇਹ ਵੀ ਪੜ੍ਹੋ : ਇੱਧਰ ਕੇਜਰੀਵਾਲ ਪੁੱਜੇ ਪੰਜਾਬ, ਉਧਰ ਦਿੱਲੀ ਉਨ੍ਹਾਂ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਰਾਜਾ ਵੜਿੰਗ, ਜਾਣੋ ਪੂਰਾ ਮਾਮਲਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News