ਰਾਜਾ ਵੜਿੰਗ ਨੇ ਲੋਕ ਸਭਾ 'ਚ ਬੇਅਦਬੀ ਦੇ ਮੁਦੇ 'ਤੇ ਘੇਰਿਆ ਅਕਾਲੀ ਦਲ
Thursday, Apr 02, 2026 - 02:19 PM (IST)
ਨੈਸ਼ਨਲ ਡੈਸਕ : ਲੋਕ ਸਭਾ ਦੀ ਕਾਰਵਾਈ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ 'ਚ ਬੇਅਦਬੀ ਦਾ ਮੁੱਦਾ ਚੁੱਕਿਆ। ਸੰਸਦ 'ਚ ਬੋਲਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ 11 ਸਾਲ ਪਹਿਲਾਂ ਸਾਲ 2015 ਵਿਚ ਗੁਰਦੁਆਰਾ ਸਾਹਿਬ ਵਿਚੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੋਰੀ ਕੀਤਾ ਗਿਆ। ਲੋਕਾਂ ਵਲੋਂ ਸ਼ਿਕਾਇਤ ਕਰਨ ਦੇ ਬਾਵਜੂਦ ਚਾਰ ਮਹੀਨੇ ਤੱਕ ਸਰਕਾਰ ਵਲੋਂ ਕਾਰਵਾਈ ਨਹੀਂ ਕੀਤੀ ਗਈ। ਫਿਰ ਚਾਰ ਮਹੀਨੇ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। ਪਿਛਲੇ 11 ਸਾਲਾਂ ਤੋਂ ਸਿੱਖ ਸੰਗਤ ਇਨਸਾਫ ਦੀ ਮੰਗ ਕਰ ਰਹੀ ਹੈ।
ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
ਇਸ ਦੌਰਾਨ ਸਪੀਕਰ ਓਮ ਬਿਰਲਾ ਨੇ ਰਾਜਾ ਵੜਿੰਗ ਨੂੰ ਵਿਚਕਾਰ ਟੋਕ ਦਿੱਤਾ ਅਤੇ ਸਵਾਲ ਕੀਤਾ ਕਿ ਤੁਸੀਂ ਕਿਹੜੀ ਸਰਕਾਰ ਦੀ ਗੱਲਬਾਤ ਕਰ ਰਹੇ ਹੋ ਅਤੇ ਇਸ ਸਮੇਂ ਕਿਹੜੀ ਸਰਕਾਰ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਸ ਸਮੇਂ ਸਿੱਖ ਸੰਗਤਾਂ ਨੇ ਇਨਸਾਫ ਲਈ ਧਰਨਾ ਅੰਦੋਲਨ ਸ਼ੁਰੂ ਕੀਤਾ ਤਾਂ ਉਸ ਸਮੇਂ ਦੀ ਸਰਕਾਰ ਨੇ ਉਨ੍ਹਾਂ ਸਿੱਖ ਸੰਗਤਾਂ ਨੂੰ ਕੁੱਟਿਆ-ਮਾਰਿਆ। 2 ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਅਜੇ ਤੱਕ ਇਨਸਾਫ ਨਹੀਂ ਮਿਲਿਆ। ਰਾਜਾ ਵੜਿੰਗ ਨੇ ਕਿਹਾ ਕਿ ਸਾਲ 2024 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਆਪਣਾ ਗੁਨਾਹ ਕਬੂਲ ਕੀਤਾ। ਜਿਸ ਦੇ ਬਾਵਜੂਦ ਅਜੇ ਤੱਕ ਕਿਸੇ ਨੂੰ ਸਜ਼ਾ ਨਹੀਂ ਮਿਲੀ। ਇਸ 'ਤੇ ਲੋਕ ਸਭਾ ਸਪੀਕਰ ਨੇ ਰਾਜਾ ਵੜਿੰਗ ਨੂੰ ਰੋਕਦੇ ਹੋਏ ਕਿਹਾ ਕਿ ਤੁਸੀਂ ਕਿਸੇ ਦਾ ਨਾਮ ਨਹੀਂ ਲੈ ਸਕਦੇ।
ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
