ਰਾਜਾ ਵੜਿੰਗ ਨੇ ਲੋਕ ਸਭਾ 'ਚ ਚੁੱਕਿਆ ਕੈਂਸਰ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਇਹ ਜਵਾਬ

Friday, Jul 26, 2024 - 12:48 PM (IST)

ਰਾਜਾ ਵੜਿੰਗ ਨੇ ਲੋਕ ਸਭਾ 'ਚ ਚੁੱਕਿਆ ਕੈਂਸਰ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਇਹ ਜਵਾਬ

ਨਵੀਂ ਦਿੱਲੀ- ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਕੈਂਸਰ ਦੀਆਂ ਦਵਾਈਆਂ ਬਾਰੇ ਜ਼ਿਕਰ ਕਰਦੇ ਹੋਏ ਇਸ ਦਾ ਇਲਾਜ ਮੁਫ਼ਤ ਕਰਨ ਦੀ ਮੰਗ ਕੀਤੀ। ਰਾਜਾ ਵੜਿੰਗ ਨੇ ਕਿਹਾ,''ਕੈਂਸਰ ਇਕ ਖ਼ਤਰਨਾਕ ਬੀਮਾਰੀ ਹੈ।'' ਵੜਿੰਗ ਨੇ ਪੁੱਛਿਆ ਕਿ ਕੀ ਅਜਿਹਾ ਹੋ ਸਕਦਾ ਹੈ ਕਿ ਦੇਸ਼ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕ ਜਾਂ ਮਿਡਲ ਕਲਾਸ ਲੋਕ ਕੈਂਸਰ ਦਾ ਮੁਫ਼ਤ ਇਲਾਜ ਲੈ ਸਕਣ। ਵੜਿੰਗ ਨੇ ਸਿਹਤ ਮੰਤਰੀ ਨੂੰ ਪੁੱਛਿਆ ਕਿ ਇਸ ਇਲਾਜ 'ਚ ਕਰੋੜਾਂ ਦਾ ਖਰਚਾ ਆਉਂਦਾ ਹੈ। ਕੀ ਗਰੀਬਾਂ ਲਈ ਇਹ ਇਲਾਜ ਮੁਫ਼ਤ ਕੀਤਾ ਜਾ ਸਕਦਾ ਹੈ।

ਇਸ ਦੇ ਜਵਾਬ 'ਚ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਚੱਲਣ ਵਾਲੀ ਸਰਕਾਰ ਨੇ ਇਸ ਨੂੰ ਲੈ ਕੇ ਬਹੁਤ ਕਦਮ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਅਧੀਨ 50 ਕਰੋੜ ਲੋਕਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਂਦਾ ਹੈ। ਗਰੀਬਾਂ ਨੂੰ ਇਸ 'ਚ ਜੋੜ ਕੇ ਦੇਖਿਆ ਗਿਆ ਹੈ ਤਾਂ ਕਿ ਕੈਂਸਰ ਦਾ ਇਲਾਜ ਹੋ ਸਕੇ। ਮੰਤਰੀ ਨੇ ਕਿਹਾ ਕਿ ਇਸ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਨੂੰ ਲੈ ਕੇ ਕੋਸ਼ਿਸ਼ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News