ਰਾਜਸਥਾਨ: ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ; ਡਰਾਈਵਰ ਦੀ ਲਾਪਰਵਾਹੀ ਆਈ ਸਾਹਮਣੇ
Saturday, Jan 24, 2026 - 04:11 PM (IST)
ਨੈਸ਼ਨਲ ਡੈਸਕ : ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਠੂਮਰ ਥਾਣਾ ਖੇਤਰ ਦੇ ਬੇਰਕਾ ਪਿੰਡ ਦੇ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਪੰਜ ਬੱਚੇ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਸੁੰਡਿਆਣਾ ਜਾ ਰਹੀ ਸੀ। ਬੇਰਕਾ ਪਿੰਡ ਤੋਂ ਥੋੜ੍ਹਾ ਅੱਗੇ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਸੜਕ 'ਤੇ ਹੀ ਪਲਟ ਗਈ। ਇਸ ਹਾਦਸੇ ਵਿੱਚ ਪੰਜ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਤਹਿਸੀਲਦਾਰ ਭਾਨੂਪ੍ਰਤਾਪ ਸਿੰਘ ਅਤੇ ਕਠੂਮਰ ਪੁਲਿਸ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਚਿਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਕਠੂਮਰ ਦੇ ਕਮਿਊਨਿਟੀ ਹੈਲਥ ਸੈਂਟਰ (CHC) ਪਹੁੰਚਾਇਆ। ਮੈਡੀਕਲ ਅਧਿਕਾਰੀਆਂ ਅਨੁਸਾਰ ਬੱਚਿਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬਾਅਦ ਵਿੱਚ ਕਰੇਨ ਦੀ ਸਹਾਇਤਾ ਨਾਲ ਬੱਸ ਨੂੰ ਸੜਕ ਤੋਂ ਪਾਸੇ ਕਰਵਾਇਆ ਗਿਆ। ਐਸਡੀਐਮ (SDM) ਸ਼ਿਆਮਸੁੰਦਰ ਚੇਤੀਵਾਲ ਨੇ ਹਸਪਤਾਲ ਪਹੁੰਚ ਕੇ ਬੱਚਿਆਂ ਦਾ ਹਾਲ-ਚਾਲ ਜਾਣਿਆ।
ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਕਮ ਦਿੱਤੇ ਹਨ ਕਿ ਇਲਾਕੇ ਦੇ ਸਕੂਲਾਂ ਵਿੱਚ ਚੱਲ ਰਹੀਆਂ ਸਾਰੀਆਂ ਬੱਸਾਂ ਦੀ ਸਖ਼ਤ ਜਾਂਚ ਕੀਤੀ ਜਾਵੇਗੀ। ਐਸਡੀਐਮ ਨੇ ਸਪੱਸ਼ਟ ਕੀਤਾ ਕਿ ਬੱਸਾਂ ਦੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
