ਰਾਜਸਥਾਨ ਦੇ ਘਟਨਾਕ੍ਰਮ ਨੂੰ ਲੈ ਕੇ ਕਾਂਗਰਸ ਦਾ ਦਿੱਲੀ ''ਚ ਪ੍ਰਦਰਸ਼ਨ, ਕਈ ਨੇਤਾ ਹਿਰਾਸਤ ''ਚ ਲਏ ਗਏ

Monday, Jul 27, 2020 - 12:54 PM (IST)

ਰਾਜਸਥਾਨ ਦੇ ਘਟਨਾਕ੍ਰਮ ਨੂੰ ਲੈ ਕੇ ਕਾਂਗਰਸ ਦਾ ਦਿੱਲੀ ''ਚ ਪ੍ਰਦਰਸ਼ਨ, ਕਈ ਨੇਤਾ ਹਿਰਾਸਤ ''ਚ ਲਏ ਗਏ

ਨਵੀਂ ਦਿੱਲੀ- ਕਾਂਗਰਸ ਦੀ ਦਿੱਲੀ ਇਕਾਈ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੇ ਰਾਜਸਥਾਨ 'ਚ ਅਸ਼ੋਕ ਗਹਿਲੋਤ ਸਰਕਾਰ ਨੂੰ ਸੁੱਟਣ ਦੀ ਭਾਜਪਾ ਦੀ ਕਥਿਤ ਵਿਰੁੱਧ ਸੋਮਵਾਰ ਨੂੰ ਇੱਥੇ ਪ੍ਰਦਰਸ਼ਨ ਕੀਤਾ। ਹਾਲਾਂਕਿ ਇਨ੍ਹਾਂ ਲੋਕਾਂ ਨੂੰ ਪੁਲਸ ਨੇ ਉਸ ਸਮੇਂ ਹਿਰਾਸਤ 'ਚ ਲੈ ਲਿਆ, ਜਦੋਂ ਉਨ੍ਹਾਂ ਨੇ ਉੱਪ ਰਾਜਪਾਲ ਦੇ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਦਿੱਲੀ ਦੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਦੀ ਅਗਵਾਈ 'ਚ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ।

PunjabKesariਕੁਮਾਰ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਰਾਜਸਥਾਨ 'ਚ ਭਾਜਪਾ ਦੇ ਲੋਕਤੰਤਰ ਅਤੇ ਸੰਵਿਧਾਨ ਵਿਰੋਧੀ ਕਦਮਾਂ ਵਿਰੁੱਧ ਸੀ। ਉਨ੍ਹਾਂ ਨੇ ਕਿਹਾ,''ਅਸੀਂ ਉੱਪ ਰਾਜਪਾਲ ਨੂੰ ਦੱਸਣਾ ਚਾਹੁੰਦੇ ਸੀ ਕਿ ਭਾਜਪਾ ਅਤੇ ਕੇਂਦਰ ਦੀ ਉਸ ਦੀ ਸਰਕਾਰ ਕਿਸ ਤਰ੍ਹਾਂ ਨਾਲ ਰਾਜਸਥਾਨ 'ਚ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ ਪਰ ਦਿੱਲੀ ਪੁਲਸ ਨੇ ਸਾਨੂੰ ਉੱਪ ਰਾਜਪਾਲ ਦੇ ਦਫ਼ਤਰ ਵੱਲ ਵਧਣ ਤੋਂ ਪਹਿਲਾਂ ਹੀ ਰੋਕ ਦਿੱਤਾ ਹੈ।'' ਦੱਸਣਯੋਗ ਹੈ ਕਿ ਕਾਂਗਰਸ ਰਾਜਸਥਾਨ 'ਚ ਸਿਆਸੀ ਘਟਨਾਕ੍ਰਮ ਨੂੰ ਲੈ ਕੇ ਸੋਮਵਾਰ ਨੂੰ ਸਾਰੇ ਪ੍ਰਦੇਸ਼ਾਂ 'ਚ ਰਾਜ ਭਵਨਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੀ ਹੈ। ਉਸ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕਾਂਗਰਸ ਦੀਆਂ ਰਾਜ ਸਰਕਾਰਾਂ ਨੂੰ ਅਸਥਿਰ ਕਰਨ ਲਈ ਰਾਜਪਾਲਾਂ ਦਾ ਸਿਆਸੀ ਇਸਤੇਮਾਲ ਕਰ ਰਹੀ ਹੈ।


author

DIsha

Content Editor

Related News