ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ, ਭਿਆਨਕ ਹਾਦਸੇ ''ਚ ਗਈ ਚਾਰ ਲੋਕਾਂ ਦੀ ਜਾਨ

03/14/2024 1:21:19 PM

ਜੈਪੁਰ (ਭਾਸ਼ਾ)- ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਸੜਕ ਹਾਦਸੇ 'ਚ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਇਕ ਟਰੱਕ ਅਤੇ ਕਾਰ ਵਿਚਾਲੇ ਟੱਕਰ ਕਾਰਨ ਹੋਇਆ। ਹਾਦਸਾ ਅੱਜ ਯਾਨੀ ਵੀਰਵਾਰ ਸਵੇਰੇ ਰਾਵਤਸਰ ਕਸਬੇ ਨੇੜੇ ਵਾਪਰਿਆ। ਕਾਰ 'ਚ ਸਵਾਰ ਲੋਕ ਰਾਵਤਸਰ ਦੇ ਖੇਤਰਪਾਲ ਮੰਦਰ 'ਚ ਪੂਜਾ ਕਰਨ ਜਾ ਰਹੇ ਸਨ। 

ਇਹ ਵੀ ਪੜ੍ਹੋ : ਸੁਪਰੀਮ ਕੋਰਟ 'ਚ ਰਸੋਈਏ ਦੀ ਧੀ ਅਮਰੀਕਾ ਤੋਂ ਕਰੇਗੀ ਕਾਨੂੰਨ ਦੀ ਪੜ੍ਹਾਈ, CJI ਨੇ ਕੀਤਾ ਸਨਮਾਨਤ

ਰਾਵਤਸਰ ਦੇ ਥਾਣਾ ਇੰਚਾਰਜ ਵੇਦਪਾਲ ਨੇ ਕਿਹਾ,''ਪਹਿਲੀ ਨਜ਼ਰ ਲੱਗਦਾ ਹੈ ਕਿ ਓਵਰਟੇਕ ਕਰਦੇ ਸਮੇਂ ਕਾਰ ਡਰਾਈਵਰ ਨੂੰ ਨੀਂਦ ਆ ਗਿਆ। ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਸਾਰੇ ਖੇਤਰਪਾਲ ਮੰਦਰ 'ਚ ਪੂਜਾ ਕਰਨ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਚੁਰੂ ਜ਼ਿਲ੍ਹੇ ਦੇ ਰਹਿਣ ਵਾਲੀ ਵਿਮਲਾ (55), ਉਨ੍ਹਾਂ ਦੀ ਧੀ ਰਚਨਾ (23), ਮੰਜੂ (40) ਅਤੇ ਮੰਸਾਰਾਮ ਪ੍ਰਜਾਪਤ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


DIsha

Content Editor

Related News