ਸੜਕ ਹਾਦਸੇ ''ਚ ਗਰਭਵਤੀ ਔਰਤ ਸਣੇ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Sunday, Mar 10, 2024 - 05:35 PM (IST)

ਸੜਕ ਹਾਦਸੇ ''ਚ ਗਰਭਵਤੀ ਔਰਤ ਸਣੇ ਇਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

ਜੈਪੁਰ- ਰਾਜਸਥਾਨ ਦੇ ਨਾਗੌਰ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਤੇਜ਼ ਰਫਤਾਰ ਕਾਰ ਮੋੜ 'ਤੇ ਪਲਟ ਗਈ ਅਤੇ ਉਥੇ ਖੜ੍ਹੇ ਲੋਕਾਂ 'ਤੇ ਡਿੱਗ ਗਈ, ਜਿਸ ਕਾਰਨ 8 ਮਹੀਨਿਆਂ ਦੀ ਗਰਭਵਤੀ ਔਰਤ ਸਮੇਤ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਥਾਣਾ ਮੁਖੀ ਬਦਰੀ ਪ੍ਰਸਾਦ ਮੀਨਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅੱਠ ਮਹੀਨੇ ਦੀ ਗਰਭਵਤੀ ਸੁਮਨ (24), ਉਸ ਦੇ ਪਤੀ ਛੋਟੂ ਰਾਮ (25), ਪੁੱਤਰ ਰੋਹਿਤ (2) ਅਤੇ ਉਸ ਦੀ ਸਾਲੀ ਰੇਖਾ (24) ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਵਿਆਹ ਲਈ ਕੁੜੀ ਵੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਪਿਓ-ਪੁੱਤ ਸਣੇ 7 ਲੋਕਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਇਹ ਹਾਦਸਾ ਦੇਗਾਨਾ ਥਾਣਾ ਖੇਤਰ 'ਚ ਉਸ ਸਮੇਂ ਵਾਪਰਿਆ ਜਦੋਂ ਬਛਵਾਸ ਰੋਡ 'ਤੇ ਜਾਟ ਕੀ ਢਾਣੀ ਇਲਾਕੇ 'ਚ ਬਾਈਕ ਪਾਰਕ ਕਰ ਕੇ ਸਾਰੇ ਲੋਕ ਬੱਸ ਦੀ ਉਡੀਕ ਕਰ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਕਾਰ ਮੋੜ 'ਤੇ ਪਲਟ ਗਈ ਅਤੇ ਉਥੇ ਖੜ੍ਹੇ ਲੋਕਾਂ 'ਤੇ ਜਾ ਡਿੱਗੀ। ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਫਰਾਰ ਕਾਰ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- 40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, ਬਚਾਅ ਮੁਹਿੰਮ 'ਚ ਜੁੱਟੀ NDRF ਦੀ ਟੀਮ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News