ACB ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਪਟਵਾਰੀ

Monday, Oct 07, 2024 - 04:56 PM (IST)

ACB ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਪਟਵਾਰੀ

ਜੈਪੁਰ- ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਦੀ ਟੀਮ ਨੇ ਸੋਮਵਾਰ ਯਾਨੀ ਕਿ ਅੱਜ ਗੰਗਾਨਗਰ ਜ਼ਿਲ੍ਹੇ ਦੀ ਸੂਰਤਗੜ੍ਹ ਤਹਿਸੀਲ ਵਿਚ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਬਿਊਰੋ ਨੇ ਇਸ ਦੀ ਜਾਣਕਾਰੀ ਦਿੱਤੀ। ਬਿਊਰੋ ਦੇ ਬਿਆਨ ਮੁਤਾਬਕ ਬਿਊਰੋ ਦੀ ਟੀਮ ਨੇ ਸੂਰਤਗੜ੍ਹ ਤਹਿਸੀਲ ਦੇ ਸੰਗੀਤਾ ਹਲਕੇ ਦੇ ਪਟਵਾਰੀ ਮੁਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਗਿਆ।

ਇਸ ਮੁਤਾਬਕ ਸ਼ਿਕਾਇਤਕਰਤਾ ਵਲੋਂ ਸ਼ਿਕਾਇਤ ਦਿੱਤੀ ਗਈ ਕਿ ਗਿਰਦਾਵਰੀ ਮੁਲਾਂਕਣ ਰਿਪੋਰਟ ਤਿਆਰ ਕਰਨ ਦੇ ਏਵਜ਼ ਵਿਚ ਦੋਸ਼ੀ ਪਟਵਾਰੀ ਮੁਕੇਸ਼ ਕੁਮਾਰ ਵਲੋਂ ਪ੍ਰਤੀ ਬੀਘਾ ਇਕ ਹਜ਼ਾਰ ਰੁਪਏ ਦੇ ਹਿਸਾਬ ਨਾਲ ਕੁੱਲ 25 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਬਿਊਰੋ ਦੀ ਟੀਮ ਨੇ ਸ਼ਿਕਾਇਤ ਦੀ ਪੁਸ਼ਟੀ ਕਰ ਕੇ ਸੂਰਤਗੜ੍ਹ ਵਿਚ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।


author

Tanu

Content Editor

Related News