ਅਵਾਰਾ ਕੁੱਤਿਆਂ ਦੇ ਹਮਲੇ ''ਚ ਕੁੜੀ ਦੀ ਮੌਤ, ਓਮ ਬਿਰਲਾ ਪੀੜਤ ਪਰਿਵਾਰ ਨੂੰ ਮਿਲੇ

Tuesday, May 05, 2026 - 09:54 AM (IST)

ਅਵਾਰਾ ਕੁੱਤਿਆਂ ਦੇ ਹਮਲੇ ''ਚ ਕੁੜੀ ਦੀ ਮੌਤ, ਓਮ ਬਿਰਲਾ ਪੀੜਤ ਪਰਿਵਾਰ ਨੂੰ ਮਿਲੇ

ਕੋਟਾ- ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਇਕ ਪਿੰਡ 'ਚ ਖੇਤਾਂ 'ਚ ਟਾਇਲਟ ਲਈ ਗਈ 9 ਸਾਲਾ ਬੱਚੀ 'ਤੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ 'ਤੇ, ਲੋਕ ਸਭਾ ਸਪੀਕਰ ਅਤੇ ਕੋਟਾ-ਬੂੰਦੀ ਦੇ ਸੰਸਦ ਮੈਂਬਰ ਓਮ ਬਿਰਲਾ ਸੋਮਵਾਰ ਨੂੰ ਪੀੜਤ ਪਰਿਵਾਰ ਨੂੰ ਮਿਲੇ ਅਤੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਪਰਿਵਾਰ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਸੌਂਪਿਆ, ਜਨਤਕ ਯੋਗਦਾਨ ਤੋਂ 1 ਲੱਖ ਰੁਪਏ ਵਾਧੂ ਦੇਣ ਦਾ ਵਾਅਦਾ ਕੀਤਾ ਅਤੇ ਬੂੰਦੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪ੍ਰਸ਼ਾਸਨਿਕ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਬਿਰਲਾ ਨੇ ਅਧਿਕਾਰੀਆਂ ਨੂੰ ਅਵਾਰਾ ਕੁੱਤਿਆਂ ਦੇ ਹਮਲਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਤਾਲੇੜਾ ਥਾਣਾ ਖੇਤਰ ਦੇ ਅਲਕੋਦੀਆ ਪਿੰਡ ਦੀ ਵਾਸੀ ਰਿੰਕੂ ਭੀਲ ਸਥਾਨਕਨ ਸਰਕਾਰੀ ਸਕੂਲ 'ਚ ਤੀਜੀ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਰਿਵਾਰ ਦੇ ਲੋਕ ਦਿਹਾੜੀ ਮਜ਼ਦੂਰੀ ਕਰਦੇ ਹਨ। ਘਟਨਾ ਸੋਮਵਾਰ ਸਵੇਰੇ ਕਰੀਬ 6 ਵਜੇ ਦੀ ਹੈ, ਜਦੋਂ ਬੱਚੀ ਰੋਜ਼ ਦੀ ਤਰ੍ਹਾਂ ਆਪਣੇ ਕੱਚੇ ਘਰ ਕੋਲ ਖੇਤਾਂ 'ਚ ਟਾਇਲਟ ਲਈ ਗਈ ਸੀ, ਉਦੋਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਸਰੀਰ ਨੂੰ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਨੋਚ ਦਿੱਤਾ। ਤਾਲੇੜਾ ਦੇ ਪੁਲਸ ਡਿਪਟੀ ਸੁਪਰਡੈਂਟ ਰਾਜੇਸ਼ ਟੇਲਰ ਨੇ ਦੱਸਿਆ,''ਅਵਾਰਾ ਕੁੱਤਿਆਂ ਨੇ ਸਰੀਰ ਦੇ ਕੁਝਹਿੱਸਿਆਂ ਦਾ ਮਾਸ ਪੂਰੀ ਤਰ੍ਹਾਂ ਨੋਚ ਕੇ ਵੱਖ ਦਿੱਤਾ ਅਤੇ ਖਾ ਲਿਆ।'' ਕੁੜੀ ਦੀਆਂ ਚੀਕਾਂ ਸੁਣ ਕੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਦੇਖਿਆ। ਬੱਚੀ ਨੰ ਤੁਰੰਤ ਤਾਲੇੜਾ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਟੇਲਰ ਨੇ ਦੱਸਿਆ ਕਿ ਪੁਲਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਦੀ ਧਾਰਾ 194 ਦੇ ਅਧੀਨ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕੀਤਾ ਹੈ। ਮੈਡੀਕਲ ਬੋਰਡ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਆਪਣੇ ਤੈਅ ਪ੍ਰੋਗਰਾਮ ਵਿਚਾਲੇ ਹੀ ਛੱਡ ਦਿੱਤਾ ਅਤੇ ਅਲਕੋਦੀਆ ਪਿੰਡ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਜ਼ਾਹਰ ਕੀਤੀ। ਬਿਰਲਾ ਨੇ ਅਧਿਕਾਰੀਆਂ ਨੂੰ ਅਵਾਰਾ ਕੁੱਤਿਆਂ ਦੇ ਹਮਲਿਆਂ ਦੀ ਰੋਕਥਾਮ ਲਈ ਪ੍ਰਭਾਵੀ ਉਪਾਅ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੀੜਤ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਸਮੇਤ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਕਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News