ਰਾਜਸਥਾਨ ''ਚ ਭਿਆਨਕ ਗਰਮੀ ਦਾ ਕਹਿਰ, ਕਈ ਥਾਵਾਂ ''ਤੇ ਹੋਈ ਹਲਕੀ ਬਰਸਾਤ
Sunday, May 18, 2025 - 01:00 PM (IST)

ਜੈਪੁਰ : ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆ ਵਿਚ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਰਾਜ ਦੇ ਪੂਰਬੀ ਹਿੱਸਿਆ ਵਿਚ ਕਈ ਥਾਵਾਂ 'ਤੇ ਹਲਕੀ ਬਰਸਾਤ ਹੋਈ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆ ਵਿਚ ਪੂਰਬੀ ਰਾਜਸਥਾਨ ਵਿਚ ਕੁਝ ਥਾਵਾਂ 'ਤੇ ਹਲਕੀ ਬਰਸਾਤ ਦਰਜ ਕੀਤੀ ਗਈ। ਸਭ ਤੋਂ ਵੱਧ 27 ਮਿਲੀਮੀਟਰ ਬਾਰਿਸ਼ ਝਾਲਾਵਾੜ ਵਿਚ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : 3 ਦਿਨਾਂ ਦੀ ਕੁੜੀ ਨੂੰ ਸੜਕ ਤੋਂ ਚੁੱਕ ਦਿੱਤੀ ਸੀ ਨਵੀਂ ਜ਼ਿੰਦਗੀ, ਹੁਣ ਉਸੇ ਨੇ ਕਰ 'ਤਾ ਹੈਰਾਨੀਜਨਕ ਕਾਂਡ
ਪੱਛਣੀ ਰਾਜਸਥਾਨ ਇਸ ਸਮੇ ਭਿਆਨਕ ਗਰਮੀ ਦੀ ਲਪੇਟ ਵਿਚ ਹੈ। ਉਥੇ ਸਭ ਤੋਂ ਵੱਧ ਤਾਪਮਾਨ ਗੰਗਾਨਗਰ (46.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.3 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਤੋਂ 3 ਦਿਨਾਂ ਤੱਕ ਜੋਧਪੁਰ, ਬੀਕਾਨੇਰ ਡਿਵੀਜ਼ਨ ਦੇ ਸਰਹੱਦੀ ਖੇਤਰਾਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਦੀ ਸ਼ਰਮਨਾਕ ਕਰਤੂਤ, ਵਿਦਿਆਰਥੀ ਨੇ ਕਿਹਾ-'ਮੈਮ ਨੇ ਮੇਰੀ ਗੁੱਤ ਕੱਟੀ ਤੇ...'
ਇਸੇ ਤਰ੍ਹਾਂ, ਬੀਕਾਨੇਰ ਅਤੇ ਸ਼੍ਰੀ ਗੰਗਾਨਗਰ ਜ਼ਿਲ੍ਹਿਆਂ ਵਿੱਚ 20 ਮਈ ਤੱਕ ਵੱਧ ਤੋਂ ਵੱਧ ਤਾਪਮਾਨ 45-46 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ ਅਤੇ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ ਅਤੇ ਬਾਕੀ ਜ਼ਿਆਦਾਤਰ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 42-44 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਰਾਜ ਦੇ ਉੱਤਰੀ ਹਿੱਸਿਆਂ ਵਿੱਚ, 19 ਅਤੇ 20 ਮਈ ਨੂੰ ਕੁਝ ਥਾਵਾਂ 'ਤੇ ਦੁਪਹਿਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।