ਰਾਜਸਥਾਨ ''ਚ ਵਾਪਰਿਆ ਦਰਦਨਾਕ ਹਾਦਸਾ, ਕਾਰ ''ਤੇ ਪਲਟਿਆ ਟੈਂਕਰ, 3 ਬੱਚਿਆਂ ਸਮੇਤ 8 ਲੋਕਾਂ ਦੀ ਮੌਤ
Thursday, May 04, 2023 - 04:43 PM (IST)

ਜੈਪੁਰ (ਭਾਸ਼ਾ)- ਰਾਜਸਥਾਨ ਦੇ ਜੈਪੁਰ-ਅਜਮੇਰ ਰਾਜਮਾਰਗ 'ਤੇ ਵੀਰਵਾਰ ਦੁਪਹਿਰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਤਿੰਨ ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਰਾਜਮਾਰਗ 'ਤੇ ਰਾਮਨਗਰ ਇਲਾਕੇ 'ਚ ਦੁਪਹਿਰ ਨੂੰ ਹੋਇਆ। ਉਨ੍ਹਾਂ ਦੱਸਿਆ ਕਿ ਇਕ ਟੈਂਕਰ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਕੋਲੋਂ ਲੰਘ ਰਹੀ ਕਾਰ 'ਤੇ ਪਲਟ ਗਿਆ।
ਉਨ੍ਹਾਂ ਦੱਸਿਆ ਕਿ ਇਸ ਨਾਲ ਕਾਰ ਸਵਾਰ 7 ਲੋਕਾਂ ਦੀ ਹਾਦਸੇ ਵਾਲੀ ਜਗ੍ਹਾ ਹੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਜ਼ਖ਼ਮੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਰਾਜੇਂਦਰ ਪ੍ਰਸਾਦ ਨੇ ਦੱਸਿਆ ਕਿ ਕਾਰ ਸਵਾਰ ਲੋਕ ਫਾਗੀ ਤੋਂ ਅਜਮੇਰ ਜ਼ਿਆਰਤ ਕਰਨ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ 'ਚ ਹਸੀਨਾ, ਇਸਰਾਈਲ, ਮੁਰਾਦ, ਰੋਹਿਨਾ, ਸ਼ਕੀਲ ਅਤੇ ਸੋਨੂੰ ਸ਼ਾਮਲ ਹਨ।