ਰਾਜਸਥਾਨ ’ਚ 12 ਲੱਖ ਔਰਤਾਂ ਬਣੀਆਂ ‘ਲਖਪਤੀ ਦੀਦੀ’
Saturday, Jan 03, 2026 - 12:00 PM (IST)
ਜੈਪੁਰ (ਬਿਊਰੋ) - ਮੁੱਖ ਮੰਤਰੀ ਭਜਨ ਲਾਲ ਸ਼ਰਮਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਦੀ ਪਹਿਲਕਦਮੀ ਸਦਕਾ ਰਾਜਸਥਾਨ ’ਚ ਹੁਣ ਤੱਕ 12 ਲੱਖ ਪੇਂਡੂ ਔਰਤਾਂ ‘ਲਖਪਤੀ ਦੀਦੀ’ ਬਣ ਚੁੱਕੀਆਂ ਹਨ। ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਇਹ ਔਰਤਾਂ ਅੱਜ ਆਰਥਿਕ ਤੌਰ ’ਤੇ ਆਤਮਨਿਰਭਰ ਬਣ ਕੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਮਜ਼ਬੂਤ ਕਰ ਰਹੀਆਂ ਹਨ। ਰਾਜਸਥਾਨ ਮਹਿਲਾ ਨਿਧੀ ਅਤੇ ਆਜੀਵਿਕਾ ਮਿਸ਼ਨ ਰਾਹੀਂ ਔਰਤਾਂ ਨੂੰ ਉੱਦਮੀ ਬਣਾਇਆ ਜਾ ਰਿਹਾ ਹੈ। ‘ਲਖਪਤੀ ਦੀਦੀ’ ਯੋਜਨਾ ਤਹਿਤ ਪੇਂਡੂ ਔਰਤਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ 1 ਲੱਖ ਰੁਪਏ ਤੱਕ ਦਾ ਕਰਜ਼ਾ ਸਿਰਫ 1.5 ਫ਼ੀਸਦੀ ਵਿਆਜ ਦਰ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਹੁਣ ਤੱਕ 19.45 ਲੱਖ ਔਰਤਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 12.06 ਲੱਖ ਔਰਤਾਂ ‘ਲਖਪਤੀ ਦੀਦੀ’ ਬਣਨ ’ਚ ਸਫਲ ਰਹੀਆਂ ਹਨ। ਸਰਕਾਰ ਵੱਲੋਂ ਔਰਤਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਅੰਨਪੂਰਨਾ ਯੋਜਨਾ ਤਹਿਤ ਲੱਗਭਗ 5 ਲੱਖ ਔਰਤਾਂ ਨੂੰ ਖੁਰਾਕ ਸੁਰੱਖਿਆ ਮੁਹੱਈਆ ਕੀਤੀ ਗਈ ਹੈ। ਉੱਥੇ ਹੀ, ਸਕੂਲੀ ਵਿਦਿਆਰਥਣਾਂ ਨੂੰ ਆਰਥਿਕ ਮਦਦ ਦੇਣ ਲਈ 4.14 ਲੱਖ ਕੁੜੀਆਂ ਨੂੰ 181 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਗੈਸ ਸਬਸਿਡੀ ਯੋਜਨਾ ਅਧੀਨ ਯੋਗ ਪਰਿਵਾਰਾਂ ਨੂੰ 450 ਰੁਪਏ ’ਚ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੁਣ ਤੱਕ 4.82 ਕਰੋੜ ਗੈਸ ਸਿਲੰਡਰ ਰੀਫਿਲ ਕਰਵਾਏ ਜਾ ਚੁੱਕੇ ਹਨ, ਜਿਸ ’ਤੇ 867 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
19.24 ਲੱਖ ਮਹਿਲਾ ਪੈਨਸ਼ਨਰਾਂ ਨੂੰ ਮਿਲੀ ਆਰਥਿਕ ਸੁਰੱਖਿਆ
ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਏਕਲ ਨਾਰੀ ਸਨਮਾਨ ਪੈਨਸ਼ਨ ਯੋਜਨਾ’ ਤਹਿਤ 19.24 ਲੱਖ ਮਹਿਲਾ ਪੈਨਸ਼ਨਰਾਂ ਨੂੰ ਆਰਥਿਕ ਸੁਰੱਖਿਆ ਮੁਹੱਈਆ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਕੰਨਿਆਦਾਨ ਯੋਜਨਾ’ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸਹਾਇਤਾ ਦਿੱਤੀ ਜਾ ਰਹੀ ਹੈ। ਔਰਤਾਂ ਨੂੰ ਉੱਦਮਤਾ ਨਾਲ ਜੋੜਨ ਦੇ ਮਕਸਦ ਨਾਲ ‘ਮੁੱਖ ਮੰਤਰੀ ਨਾਰੀ ਸ਼ਕਤੀ ਉੱਦਮ ਪ੍ਰੋਤਸਾਹਨ ਯੋਜਨਾ’ ਤਹਿਤ ਹੁਣ ਤੱਕ 2,418 ਕਰਜ਼ੇ ਮਨਜ਼ੂਰ ਕੀਤੇ ਗਏ ਹਨ। ਸਵੈ-ਸਹਾਇਤਾ ਸਮੂਹਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੀ ਆਜੀਵਿਕਾ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਹ ਵੀ ਪੜ੍ਹੋ : ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
