ਨੂਪੁਰ ਸ਼ਰਮਾ ਦੇ ਸਮਰਥਨ 'ਚ ਪੁੱਤਰ ਵੱਲੋਂ ਪੋਸਟ ਪਾਉਣ 'ਤੇ ਪਿਓ ਦਾ ਕਤਲ, ਸੜਕਾਂ 'ਤੇ ਪ੍ਰਦਰਸ਼ਨ
Tuesday, Jun 28, 2022 - 07:43 PM (IST)
ਨੈਸ਼ਨਲ ਡੈਸਕ-ਰਾਜਸਥਾਨ 'ਦੇ ਉਦੈਪੁਰ ਸ਼ਹਿਰ ਦੇ ਧਨਮੰਡੀ ਥਾਣਾ ਖੇਤਰ ਦੇ ਮਾਲਦਾਸ ਸਟ੍ਰੀਟ 'ਚ ਦੋ ਲੋਕਾਂ ਨੇ ਇਕ ਨੌਜਵਾਨ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇ 8 ਸਾਲਾ ਬੇਟੇ ਨੇ ਨੂਪੁਰ ਸ਼ਰਮਾ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ। ਇਸ ਕਾਰਨ ਗੁੱਸੇ 'ਚ ਦੋਸ਼ੀਆਂ ਨੇ ਉਸ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦਿਲ ਦਹਿਲਾ ਦੇਣ ਵਾਲੀ ਇਸ ਵਾਰਦਾਤ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਹ ਵੀ ਪੜ੍ਹੋ : ਰੂਸ ਨੇ ਦੇਸ਼ 'ਚ ਬਾਈਡੇਨ ਦੀ ਪਤਨੀ ਅਤੇ ਬੇਟੀ ਦੇ ਦਾਖਲੇ 'ਤੇ ਲਾਈ ਪਾਬੰਦੀ
ਇੰਟਰਨੈੱਟ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ 24 ਘੰਟਿਆਂ ਲਈ ਇੰਟਰਨੈੱਟ ਬੰਦ ਰਹੇਗਾ। ਵਾਰਦਾਤ ਦੀ ਸੂਚਨਾ ਤੋਂ ਬਾਅਦ ਧਨਮੰਡੀ ਅਤੇ ਘੰਟਾਘਰ ਥਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਐੱਮ.ਬੀ. ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਹਿੰਦੂ ਸੰਗਠਨ 'ਚ ਗੁੱਸਾ ਹੈ। ਵਾਰਦਾਤ ਨੂੰ ਅੰਜਾਮ ਦੋਣ ਤੋਂ ਬਾਅਦ ਦੋਸ਼ੀਆਂ ਨੇ ਬੇਸ਼ਰਮੀ ਦਿਖਾਉਂਦੇ ਹੋਏ ਫੇਸਬੁੱਕ 'ਤੇ ਇਕ ਵੀਡੀਓ ਸ਼ੇਅਰ ਕੀਤੀ ਜਿਸ 'ਚ ਉਹ ਤੇਜ਼ਧਾਰ ਚਾਕੂ ਨਾਲ ਨਜ਼ਰ ਆ ਰਹੇ ਹਨ। ਵੀਡੀਓ 'ਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦੇ ਰਹੇ ਹਨ। ਕਤਲ ਦੇ ਵਿਰੋਧ 'ਚ ਸਥਾਨਕ ਲੋਕਾਂ ਨੇ ਘਟਨਾ ਤੋਂਬਾਅਦ ਮਾਲਦਾਸ ਗਲੀ ਖੇਤਰ 'ਚ ਦੁਕਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸੜਕਾਂ 'ਤੇ ਲੋਕਾਂ ਦਾ ਪ੍ਰਦਰਸ਼ਨ ਜਾਰੀ ਹੈ।
ਇਹ ਵੀ ਪੜ੍ਹੋ :ਕਾਠਮੰਡੂ ਘਾਟੀ 'ਚ ਗੋਲਗੱਪੇ ਵੇਚਣ 'ਤੇ ਲੱਗੀ ਪਾਬੰਦੀ
ਘਟਨਾ ਨੂੰ ਲੈ ਕੇ ਸੀ.ਐੱਮ. ਗਹਿਲੋਤ ਨੇ ਕੀਤੀ ਸ਼ਾਂਤੀ ਦੀ ਅਪੀਲ
ਉਥੇ ਇਸ ਘਨਟਾ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨੇ ਟਵੀਟ ਕਰ ਕਿਹਾ ਕਿ ਉਦੈਪੁਰ 'ਚ ਨੌਜਵਾਨ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਾ ਹਾਂ। ਇਸ ਘਨਟਾ 'ਚ ਸ਼ਾਮਲ ਸਾਰੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਸ ਅਪਰਾਧ ਦੀ ਪੂਰੀ ਤਹਿ ਤੱਕ ਜਾਵੇਗੀ। ਮੈਂ ਸਾਰੇ ਪੱਖਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ। ਅਜਿਹੇ ਘਿਨਾਉਣੇ ਅਪਰਾਧ 'ਚ ਸ਼ਾਮਲ ਹਰ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਇਰਾਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਈਰਾਨ ਦੀ ਯਾਤਰਾ 'ਤੇ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ