ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ''ਤੇ CM ਗਹਿਲੋਤ ਨੇ ਮੋਦੀ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ

Sunday, May 30, 2021 - 03:08 PM (IST)

ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਫਿਊਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਅਤੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਗਹਿਲੋਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕੋਰੋਨਾ ਮਹਾਮਾਰੀ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਮ ਜਨਤਾ ਨੂੰ ਮੁਸ਼ਕਲ 'ਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਸੂਬਿਆਂ 'ਚ ਪੈਟਰੋਲ ਦੀ ਕੀਮਤ 100 ਰੁਪਏ ਲੀਟਰ ਤੋਂ ਵੱਧ ਹੋ ਗਈ ਹੈ। ਗਹਿਲੋਤ ਨੇ ਕਿਹਾ,''ਇਕ ਪਾਸੇ ਆਮ ਆਦਮੀ ਕੋਰੋਨਾ ਅਤੇ ਆਮਦਨੀ ਘੱਟ ਹੋਣ ਤੋਂ ਪਰੇਸ਼ਾਨ ਹੈ, ਉੱਥੇ ਹੀ ਦੂਜੇ ਪਾਸੇ ਮੋਦੀ ਸਰਕਾਰ ਮਹਿੰਗਾਈ ਨਾਲ ਉਸ ਲਈ ਮੁਸ਼ਕਲ ਪੈਦਾ ਕਰ ਰਹੀ ਹੈ। 

PunjabKesariਮੁੱਖ ਮੰਤਰੀ ਇਕ ਬਿਆਨ 'ਚ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀ ਇਕ ਤਿਹਾਈ ਕਮਾਈ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ,''ਜਦੋਂ ਕੇਂਦਰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘੱਟ ਕਰ ਕੇ ਆਮ ਆਦਮੀ ਨੂੰ ਰਾਹਤ ਦੇਣੀ ਚਾਹੀਦੀ ਸੀ, ਉਦੋਂ ਇਸ ਸਾਲ ਦੇ ਬਜਟ 'ਚ ਇਨ੍ਹਾਂ 'ਤੇ ਇਕ ਨਵਾਂ ਟੈਕਸ ਲਗਾ ਦਿੱਤਾ, ਜਿਸ ਨਾਲ ਟਰਾਂਸਪੋਰਟ ਲਾਗਤ ਵੱਧ ਗਈ ਹੈ ਅਤੇ ਸਾਰੀਆਂ ਚੀਜ਼ਾਂ 'ਤੇ ਮਹਿੰਗਾਈ ਵਧ ਰਹੀ ਹੈ।''


DIsha

Content Editor

Related News