ਰਾਜਸਥਾਨ ਵਿਧਾਨ ਸਭਾ ਚੋਣਾਂ: CM ਅਸ਼ੋਕ ਗਹਿਲੋਤ ਨੇ ਭਰਿਆ ਨਾਮਜ਼ਦਗੀ ਪੱਤਰ

11/06/2023 12:48:04 PM

ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੋਮਵਾਰ ਨੂੰ ਜੋਧਪੁਰ ਦੀ ਸਰਦਾਰਪੁਰਾ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ। ਦੱਸ ਦੇਈਏ ਕਿ ਜੋਧਪੁਰ ਜ਼ਿਲ੍ਹੇ ਦੀ ਸਰਦਾਰਪੁਰ ਸੀਟ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਸੀਟ ਤੋਂ 1999 ਤੋਂ ਅਸ਼ੋਕ ਗਹਿਲੋਤ ਲਗਾਤਾਰ ਜਿੱਤਦੇ ਆਏ ਹਨ। ਸਾਲ 2018 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ 63 ਫ਼ੀਸਦੀ ਵੋਟਾਂ ਮਿਲੀਆਂ ਸਨ। 

ਇਹ ਵੀ ਪੜ੍ਹੋ-  5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਵੱਜਿਆ 'ਬਿਗੁਲ', ਚੋਣ ਕਮਿਸ਼ਨ ਵਲੋਂ ਤਾਰੀਖ਼ਾਂ ਦਾ ਐਲਾਨ

PunjabKesari

ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਗਹਿਲੋਤ ਨੇ ਆਪਣੀ ਵੱਡੀ ਭੈਣ ਵਿਮਲਾ ਦੇਵੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਨਾਮਜ਼ਦਗੀ ਦਾਖ਼ਲ ਕਰਨ ਦੌਰਾਨ ਗਹਿਲੋਤ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਨਾਲ ਸਨ। ਕਾਂਗਰਸ ਵਲੋਂ ਅੱਜ ਉਮੇਦ ਸਿੰਘ ਸਟੇਡੀਅਮ ਵਿਚ ਜਨ ਸਭਾ ਰੱਖੀ ਗਈ ਹੈ, ਜਿਸ 'ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਹਿੱਸਾ ਲੈਣਗੇ। ਦੱਸ ਦੇਈਏ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ 2023 ਲਈ 25 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 3 ਦਸੰਬਰ 2023 ਨੂੰ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News