ਰਾਜਸਥਾਨ ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਰੱਦ
Thursday, Jun 03, 2021 - 03:28 AM (IST)
ਜੈਪੁਰ - ਰਾਜਸਥਾਨ ਵਿੱਚ ਗਹਿਲੋਤ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਸੀ.ਐੱਮ. ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਰਾਜ ਮੰਤਰੀ ਪ੍ਰੀਸ਼ਦ ਦੀ ਬੈਠਕ ਵਿੱਚ ਇਸ ਗੱਲ 'ਤੇ ਵਿਚਾਰ ਕੀਤਾ ਗਿਆ ਕਿ ਇਸ ਮਹਾਮਾਰੀ ਨਾਲ ਸਮਾਜ ਦੇ ਹੋਰ ਵਰਗਾਂ ਦੇ ਨਾਲ-ਨਾਲ ਵਿਦਿਆਰਥੀ ਵਰਗ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਡਾਕਟਰੀ ਮਾਹਰ ਇਨਫੈਕਸ਼ਨ ਦੀ ਤੀਜੀ ਲਹਿਰ ਨਾਲ ਬੱਚਿਆਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦਾ ਖਦਸ਼ਾ ਜ਼ਾਹਿਰ ਕਰ ਰਹੇ ਹਨ। ਅਜਿਹੇ ਵਿੱਚ ਪ੍ਰੀਖਿਆਵਾਂ ਨੂੰ ਮੁਅੱਤਲ ਕਰਣ ਦਾ ਫ਼ੈਸਲਾ ਕੀਤਾ ਗਿਆ।
ਉਥੇ ਹੀ, ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ ਕੋਰੋਨਾ ਸੰਕਟ ਵਿਚਾਲੇ ਪ੍ਰੀਖਿਆ ਨਾ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਦੇ ਹਿੱਤ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਦੂਜੇ ਪਾਸੇ, ਗੋਆ ਵਿੱਚ ਵੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਬੋਰਡ ਦੀ 12ਵੀਂ ਦੀ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਸੂਬਾ ਬੋਰਡ ਦੀਆਂ ਪ੍ਰੀਖਿਆਵਾਂ ਵੀ ਕੈਂਸਿਲ ਕੀਤੀਆਂ ਜਾ ਰਹੀਆਂ ਹਨ। ਹਰਿਆਣਾ, ਗੁਜਰਾਤ, ਉਤਰਾਖੰਡ, ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਰਾਜਸਥਾਨ ਬੋਰਡ ਨੇ 10ਵੀਂ ਅਤੇ 12ਵੀਂ ਅਤੇ ਗੋਆ ਨੇ 12ਵੀਂ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।