BSF ਜਵਾਨਾਂ ਨੇ ਸਰਹੱਦ ''ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

08/08/2020 12:14:11 PM

ਬਾੜਮੇਰ- ਰਾਜਸਥਾਨ 'ਚ ਬਾੜਮੇਰ ਜ਼ਿਲ੍ਹੇ 'ਚ ਭਾਰਤ ਪਾਕਿਸਤਾਨ ਸਰਹੱਦ 'ਤੇ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਭਾਰਤੀ ਸਰਹੱਦ 'ਚ ਪ੍ਰਵੇਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ। ਬੀ.ਐੱਸ.ਐੱਫ. ਦੇ ਸੂਤਰਾਂ ਨੇ ਦੱਸਿਆ ਕਿ ਬਾਖਾਸਰ ਥਾਣਾ ਖੇਤਰ ਦੀ ਮੋਹਰੀ ਚੌਕੀ ਕੋਲ ਸ਼ੁੱਕਰਵਾਰ ਦੇਰ ਰਾਤ ਕਰੀਬ ਇਕ ਵਜੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਨੌਜਵਾਨ ਨੂੰ ਤਾਰਬੰਦੀ ਵੱਲ ਆਉਂਦੇ ਦੇਖਿਆ। ਜਵਾਨਾਂ ਨੇ ਉਸ ਨੂੰ ਵਾਪਸ ਜਾਣ ਦੀ ਚਿਤਾਵਨੀ ਦਿੱਤੀ, ਜਿਸ ਨੂੰ ਉਸ ਨੇ ਅਣਸੁਣਾ ਕਰ ਦਿੱਤਾ ਅਤੇ ਤਾਰਬੰਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਲੱਗਾ। ਇਸ ਤੋਂ ਬਾਅਦ ਜਵਾਨਾਂ ਨੇ ਗੋਲੀ ਚੱਲਾ ਦਿੱਤੀ, ਇਸ ਨਾਲ ਘੁਸਪੈਠੀਏ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬੀ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਸਥਾਨਕ ਪੁਲਸ ਨੂੰ ਵੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਸ ਡਿਪਟੀ ਸੁਪਰਡੈਂਟ ਚੌਹਟਨ ਅਜੀਤ ਸਿੰਘ, ਬਾਖਾਸਰ ਥਾਣਾ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਲਾਸ਼ ਪੋਸਟਮਾਰਟ ਲਈ ਭਿਜਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਪਾਕਿਸਤਾਨ ਨੂੰ ਇਸ ਦੀ ਸੂਚਨਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਹੁਣ ਹਾਲ ਹੀ 'ਚ ਸਰਹੱਦ ਪਾਰ ਆਈ ਨਕਲੀ ਨੋਟਾਂ ਦੀ ਖੇਪ ਫੜੀ ਗਈ। ਉਸ ਦੇ ਬਾਅਦ ਤੋਂ ਇੱਥੇ ਕਾਫ਼ੀ ਸਰਗਰਮੀ ਵਰਤੀ ਜਾ ਰਹੀ ਹੈ।


DIsha

Content Editor

Related News