BSF ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਬਾੜਮੇਰ ''ਚ ਸੀ ਤਾਇਨਾਤ

Sunday, Aug 04, 2024 - 08:46 PM (IST)

BSF ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਬਾੜਮੇਰ ''ਚ ਸੀ ਤਾਇਨਾਤ

ਜੈਪੁਰ- ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਬਖਾਸਰ ਥਾਣਾ ਖੇਤਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐਫ.) ਦੇ ਇੱਕ ਜਵਾਨ ਨੇ ਡਿਊਟੀ ਦੌਰਾਨ ਕਥਿਤ ਤੌਰ 'ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬੀ.ਐੱਸ.ਐੱਫ. ਜਵਾਨ ਨੇ ਐਤਵਾਰ ਸਵੇਰੇ ਵਾਚ ਟਾਵਰ 'ਤੇ ਡਿਊਟੀ ਦੌਰਾਨ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਸ ਸਬ-ਇੰਸਪੈਕਟਰ ਵਿਸ਼ਨ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਬਨਾਰਸੀ ਲਾਲ (50) ਵਾਸੀ ਜੰਮੂ-ਕਸ਼ਮੀਰ 83 ਬੀ.ਐੱਸ.ਐੱਫ. ਬਟਾਲੀਅਨ ਵਿੱਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੀ ਆਵਾਜ਼ ਸੁਣ ਕੇ ਜਦੋਂ ਬੀ.ਐੱਸ.ਐੱਫ. ਦੇ ਜਵਾਨ ਮੌਕੇ ’ਤੇ ਪੁੱਜੇ ਤਾਂ ਜਵਾਨ ਦੀ ਲਾਸ਼ ਵਾਚ ਟਾਵਰ ਦੇ ਹੇਠਾਂ ਪਈ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਬਾੜਮੇਰ ਮੈਡੀਕਲ ਕਾਲਜ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Rakesh

Content Editor

Related News