ਰਾਜਸਥਾਨ ਦੇ CM ਭਜਨਲਾਲ ਸ਼ਰਮਾ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

Wednesday, Mar 06, 2024 - 04:25 PM (IST)

ਰਾਜਸਥਾਨ ਦੇ CM ਭਜਨਲਾਲ ਸ਼ਰਮਾ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਸਿਹਤ ਸਮੱਸਿਆ ਦੇ ਚੱਲਦੇ ਅੱਜ ਸਿਹਤ ਜਾਂਚ ਕਰਵਾਉਣ 'ਤੇ ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਮੈਂ ਇਕਾਂਤਵਾਸ ਵਿਚ ਹਾਂ ਅਤੇ ਡਾਕਟਰਾਂ ਦੀ ਸਲਾਹ ਦੀ ਪਾਲਣਾ ਕਰ ਰਿਹਾ ਹਾਂ। ਆਗਾਮੀ ਸਾਰੇ ਪ੍ਰੋਗਰਾਮਾਂ ਲਈ ਵਰਚੂਅਲ ਜ਼ਰੀਏ ਸ਼ਾਮਲ ਰਹਾਂਗਾ।

ਇਹ ਵੀ ਪੜ੍ਹੋ-  ਚਮਤਕਾਰ! ਡਾਕਟਰਾਂ ਨੇ ਸ਼ਖ਼ਸ ਨੂੰ ਲਾਏ ਔਰਤ ਦੇ ਹੱਥ, 12 ਘੰਟੇ ਚੱਲੀ ਸਰਜਰੀ

 

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਮੁੱਖ ਮੰਤਰੀ ਭਜਨਲਾਲ ਸ਼ਰਮਾ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਟਵੀਟ ਕਰ ਕੇ ਕਿਹਾ ਕਿ ਮੈਂ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ ਪਰਤ ਰਹੇ 5 ਲੋਕਾਂ ਦੀ ਭਿਆਨਕ ਹਾਦਸੇ 'ਚ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News