ਚੁਣੀਆਂ ਹੋਈਆਂ ਸਰਕਾਰਾਂ ਨੂੰ ਸੁੱਟਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਪ੍ਰਿਯੰਕਾ ਗਾਂਧੀ

Sunday, Jul 26, 2020 - 05:57 PM (IST)

ਚੁਣੀਆਂ ਹੋਈਆਂ ਸਰਕਾਰਾਂ ਨੂੰ ਸੁੱਟਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ- ਰਾਜਸਥਾਨ 'ਚ ਸਿਆਸੀ ਸੰਕਟ ਦਰਮਿਆਨ ਕਾਂਗਰਸ ਵਲੋਂ ਲਗਾਤਾਰ ਭਾਜਪਾ 'ਤੇ ਗਹਿਲੋਤ ਸਰਕਾਰ ਨੂੰ ਅਸਥਿਰ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਵਿਚ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।

ਪ੍ਰਿਯੰਕਾ ਨੇ ਟਵੀਟ ਕਰ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਪ੍ਰਿਯੰਕਾ ਨੇ ਕਿਹਾ,''ਸੰਕਟ ਦੇ ਸਮੇਂ ਲੀਡਰਸ਼ਿਪ ਦੀ ਪਛਾਣ ਹੁੰਦੀ ਹੈ। ਕੋਰੋਨਾ ਦੇ ਰਾਸ਼ਟਰੀ ਸੰਕਟ 'ਚ ਦੇਸ਼ ਨੂੰ ਜਨਹਿੱਤ 'ਚ ਕੰਮ ਕਰਨ ਵਾਲੀ ਲੀਡਰਸ਼ਿਪ ਦੀ ਜ਼ਰੂਰਤ ਹੈ। ਜੇਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਜਨਤਾ ਵਲੋਂ ਚੁਣੀਆਂ ਗਈਆਂ ਸਰਕਾਰਾਂ ਨੂੰ ਸੁੱਟਣ ਦੀ ਕੋਸ਼ਿਸ਼ ਕਰ ਕੇ ਆਪਣੀ ਮੰਸ਼ਾ ਅਤੇ ਆਪਣੇ ਚਰਿੱਤਰ ਨੂੰ ਸਾਫ਼ ਕਰ ਦਿੱਤਾ ਹੈ। ਜਨਤਾ ਜਵਾਬ ਦੇਵੇਗੀ।''

PunjabKesari

ਦੱਸਣਯੋਗ ਹੈ ਕਿ ਰਾਜਸਥਾਨ 'ਚ ਕਾਂਗਰਸ ਨੇਤਾ ਸਚਿਨ ਪਾਇਲਟ ਬਾਗ਼ੀ ਤੇਵਰ ਦਿਖਾ ਚੁਕੇ ਹਨ। ਸਚਿਨ ਪਾਇਲਟ ਦੇ ਸਮਰਥਨ 'ਚ ਕਈ ਕਾਂਗਰਸ ਵਿਧਾਇਕ ਹਨ। ਉੱਥੇ ਹੀ ਕਾਂਗਰਸ ਦਾ ਕਹਿਣਾ ਹੈ ਕਿ ਸਚਿਨ ਪਾਇਲਟ ਭਾਜਪਾ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ। ਕਾਂਗਰਸ ਦਾ ਦੋਸ਼ ਹੈ ਕਿ ਰਾਜਸਥਾਨ 'ਚ ਭਾਜਪਾ ਗਹਿਲੋਤ ਸਰਕਾਰ ਨੂੰ ਸੁੱਟਣ ਦੀ ਸਾਜਿਸ਼ ਰਚ ਰਹੀ ਹੈ।


author

DIsha

Content Editor

Related News