ਰਾਜਸਥਾਨ 'ਚ ਕੋਰੋਨਾ ਨਾਲ 2 ਹੋਰ ਲੋਕਾਂ ਦੀ ਹੋਈ ਮੌਤ, 748 ਨਵੇਂ ਮਾਮਲੇ ਆਏ ਸਾਹਮਣੇ

08/19/2022 9:41:29 PM

ਜੈਪੁਰ-ਰਾਜਸਥਾਨ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਟਿਡ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 748 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਮੈਡੀਕਲ ਅਤੇ ਸਿਹਤ ਵਿਭਾਗ ਦੇ ਬੁਲਾਰੇ ਮੁਤਾਬਕ ਸ਼ੁੱਕਰਵਾਰ ਨੂੰ ਝਾਲਾਵਾੜ ਅਤੇ ਪ੍ਰਤਾਪਗੜ 'ਚ ਕੋਰੋਨਾ ਵਾਇਰਸ ਇਨਫੈਕਟਿਡ ਇਕ-ਇਕ ਮਰੀਜ਼ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੂਬੇ 'ਚ ਹੁਣ ਤੱਕ ਇਸ ਗੰਭੀਰ ਬੀਮਾਰੀ ਨਾਲ 9603 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਨੇ ਰਾਜਪਕਸ਼ੇ ਦੀ ਵਾਪਸੀ ਲਈ ਵਿਕਰਮਸਿੰਘੇ ਤੋਂ ਮੰਗੀ ਮਦਦ

ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਬੇ 'ਚ 748 ਨਵੇਂ ਕੋਰੋਨਾ ਵਾਇਰਸ ਇਨਫੈਕਟਿਡ ਮਰੀਜ਼ਾਂ ਦੇ ਮਿਲਣ ਨਾਲ ਸੂਬੇ 'ਚ ਹੁਣ ਤੱਕ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ 13,04,167 'ਤੇ ਪਹੁੰਚ ਗਈ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4407 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ ਮਿਲੇ ਕੋਰੋਨਾ ਵਾਇਰਸ ਇਨਫੈਕਟਿਡ 748 ਨਵੇਂ ਮਰੀਜ਼ਾਂ 'ਚੋਂ ਜੈਪੁਰ ਤੋਂ 297, ਅਲਵਰ ਤੋਂ 94, ਅਜਮੇਰ ਤੋਂ 51, ਭਰਤਪੁਰ ਤੋਂ 43, ਜੋਧਪੁਰ ਤੋਂ 38 ਇਨਫੈਕਟਿਡ ਮਰੀਜ਼ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ 404 ਮਰੀਜ਼ ਇਨਫੈਕਸ਼ਨ ਮੁਕਤ ਹੋਏ ਹਨ।

ਇਹ ਵੀ ਪੜ੍ਹੋ : ਹਥਿਆਰਾਂ ਦੇ ਡਿਪੂ ’ਚ ਲੱਗੀ ਭਿਆਨਕ ਅੱਗ, ਦੋ ਪਿੰਡ ਕਰਵਾਏ ਖਾਲੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News