ਰਾਜਸਥਾਨ ’ਚ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹੁਣ ਨਿੱਜੀ ਹਸਪਤਾਲਾਂ ’ਚ ਮਿਲੇਗਾ ਮੁਫ਼ਤ ਇਲਾਜ

08/31/2020 10:19:21 AM

ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਸੂਬੇ ’ਚ ਜ਼ਰੂਰਤ ਪੈਣ ’ਤੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ’ਚ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਹਸਪਤਾਲਾਂ ਵਿੱਚ ਆਕਸੀਜਨ ਵਾਲੇ ਬੈਡਾਂ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ ਜੇਕਰ ਭਵਿੱਖ ਵਿੱਚ ਹੋਰ ਬੈਡਾਂ ਦੀ ਲੋੜ ਪਈ ਤਾਂ ਉਹ ਨਿੱਜੀ ਹਸਪਤਾਲਾਂ ਦੀ ਮਦਦ ਲੈਣਗੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਿਲ੍ਹਾ ਮੈਜਿਸਟਰੇਟ ਨਿੱਜੀ ਹਸਪਤਾਲਾਂ ਵਿੱਚ ਸੂਬਾ ਸਰਕਾਰ ਦੀਆਂ ਨਿਰਧਾਰਤ ਦਰਾਂ ’ਤੇ ਕੋਵਿਡ -19 ਦੇ ਗੰਭੀਰ ਮਰੀਜ਼ਾਂ ਦਾ ਮੁਫਤ ’ਚ ਇਲਾਜ ਕਰਨ ਦਾ ਪ੍ਰਬੰਧ ਕਰ ਸਕਣਗੇ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

ਦੂਜੇ ਪਾਸੇ ਐਤਵਾਰ ਵਾਲੇ ਦਿਨ ਕੋਰੋਨਾਵਾਇਰਸ ਸੰਕਰਮਣ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਗਹਿਲੋਤ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਪ੍ਰਾਈਵੇਟ ਹਸਪਤਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਆਈ.ਸੀ.ਯੂ. ਅਤੇ ਆਕਸੀਜਨ ਵਾਲੇ ਬੈਡਾਂ ਦੀ ਗਿਣਤੀ ਵਧਾ ਦੇਣ। ਉਨ੍ਹਾਂ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਨੂੰ ਹੋਟਲ ਆਪ੍ਰੇਟਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਕਿ ਉਥੇ ਬਿਨਾਂ ਲੱਛਣਾਂ ਦੇ ਮਰੀਜ਼ਾਂ ਨੂੰ ਬਿਸਤਰੇ ਮੁਹੱਈਆ ਕਰਵਾਏ ਜਾ ਸਕਣ। ਅਜਿਹਾ ਕਰਨ ਨਾਲ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਹਸਪਤਾਲ ਵਿੱਚ ਬਿਸਤਰੇ ਸੌਖੀ ਤਰ੍ਹਾਂ ਉਪਲਬਧ ਹੋ ਸਕਣਗੇ।

ਪੜ੍ਹੋ ਇਹ ਵੀ ਖਬਰ - ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਸੂਬੇ ਦੇ ਮੰਡਲ ਪੱਧਰ ‘ਤੇ ਮੈਡੀਕਲ ਕਾਲਜਾਂ ਨਾਲ ਸਬੰਧਤ ਹਸਪਤਾਲਾਂ ਵਿੱਚ ਆਕਸੀਜਨ ਨਾਲ ਭਰੇ ਬੈੱਡਾਂ ਅਤੇ ਆਈ.ਸੀ.ਯੂ. ਬੈੱਡਾਂ ਦੀ ਗਿਣਤੀ ਵਿੱਚ ਅਗਲੇ ਇੱਕ ਮਹੀਨੇ ਦੇ ਅੰਦਰ-ਅੰਦਰ ਤਿੰਨ ਤੋਂ ਚਾਰ ਗੁਣਾ ਵਾਧਾ ਕੀਤਾ ਜਾਵੇ। ਕੋਵਿਡ-19 ਲਾਗ ਦੀ ਸਥਿਤੀ ਦੇ ਮੱਦੇਨਜ਼ਰ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜੈਪੁਰ ਅਤੇ ਕੋਟਾ ਵਿੱਚ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਵਾਧੂ 100 ਬੈਡਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਪੜ੍ਹੋ ਇਹ ਵੀ ਖਬਰ -  ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ

ਕੋਵਿਡ -19 ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਗਹਿਲੋਤ ਨੇ ਅਜਮੇਰ, ਅਲਵਰ, ਬੀਕਾਨੇਰ, ਜੈਪੁਰ, ਜੋਧਪੁਰ, ਕੋਟਾ, ਪਾਲੀ ਅਤੇ ਝਲਾਵਾੜ ਵਿੱਚ ਵਰਜਿਤ ਖੇਤਰਾਂ ਨੂੰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੇ ਇਸ ਦੌਰਾਨ ’ਚ ਸੂਬਾ ਸਰਕਾਰ ਵਲੋਂ ਲੋੜਵੰਦ ਪਰਿਵਾਰ ਨੂੰ ਭੋਜਨ ਸੁਰੱਖਿਆ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਗਹਿਲੋਤ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਕੁਝ ਸੰਸਦ ਮੈਂਬਰ ਅਤੇ ਵਿਧਾਇਕ ਵੀ ਕੋਰੋਨਾ ਪਾਜ਼ੇਵਿਟ ਨਿਕਲੇ ਹਨ। ਇਸ ਲਈ ਸਾਰੇ ਐੱਮ ਪੀ-ਵਿਧਾਇਕਾਂ ਨੂੰ ਕੋਵਿਡ-19 ਦਾ ਟੈਸਟ ਕਰਵਾ ਲੈਣਾ ਚਾਹੀਦਾ ਹੈ ਤਾਂ ਕਿ ਇਸ ਤੋਂ ਬਚਿਆ ਜਾ ਸਕੇ।

ਆਓ ਜਾਣੀਏ ਕਿਉਂ ਹੁੰਦਾ ਹੈ ਜੋੜਾਂ ਦਾ ਦਰਦ, ਇਨ੍ਹਾਂ ਤਰੀਕਿਆਂ ਨਾਲ ਪਾਓ ਹਮੇਸ਼ਾ ਲਈ ਛੁਟਕਾਰਾ


rajwinder kaur

Content Editor

Related News