ਰਾਜਸਥਾਨ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਪਾਰ, ਹੁਣ ਤੱਕ 219 ਲੋਕਾਂ ਦੀ ਹੋਈ ਮੌਤ

06/06/2020 12:05:09 PM

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸ਼ਨੀਵਾਰ ਨੂੰ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਨਾਲ ਸੂਬੇ 'ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 219 ਹੋ ਗਈ ਹੈ। ਇਸ ਦੇ ਨਾਲ ਹੀ ਇਨਫੈਕਸ਼ਨ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਮਰੀਜ਼ਾਂ ਦੀ ਗਿਣਤੀ ਵਧ ਕੇ 10128 ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਟਾ 'ਚ ਇਕ ਹੋਰ ਪੀੜਤ ਮਰੀਜ਼ ਦੀ ਮੌਤ ਹੋ ਗਈ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਗਿਣਤੀ 219 ਹੋ ਗਈ ਹੈ। ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 102 ਹੋ ਗਈ ਹੈ, ਜਦੋਂ ਕਿ ਜੋਧਪੁਰ 'ਚ 20 ਅਤੇ ਕੋਟਾ 'ਚ 18 ਰੋਗੀਆਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 10 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ।

ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚ ਰੋਗੀ ਕਿਸੇ ਨਾ ਕਿਸੇ ਹੋਰ ਗੰਭੀਰ ਬੀਮਾਰੀ ਨਾਲ ਵੀ ਪੀੜਤ ਸਨ। ਉੱਥੇ ਹੀ ਸ਼ਨੀਵਾਰ ਸਵੇਰੇ 10.30 ਵਜੇ ਤੱਕ ਸੂਬੇ 'ਚ ਇਨਫੈਕਸ਼ਨ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਪਾਲੀ 'ਚ 14, ਚੁਰੂ 'ਚ 10, ਜੈਪੁਰ 'ਚ 9 ਅਤੇ ਕੋਟਾ 'ਚ ਇਕ ਨਵਾਂ ਮਾਮਲਾ ਵੀ ਸ਼ਾਮਲ ਹੈ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਹਨ, ਜਿਨ੍ਹਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਰੱਖਿਆ ਗਿਆ ਸੀ। ਸੂਬੇ ਭਰ 'ਚ 22 ਮਾਰਚ ਤੋਂ ਤਾਲਾਬੰਦੀ ਹੈ ਅਤੇ ਕਈ ਥਾਣੇ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।

DIsha

This news is Content Editor DIsha