ਰਾਜਸਥਾਨ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13 ਹਜ਼ਾਰ ਦੇ ਪਾਰ, ਹੁਣ ਤੱਕ 302 ਲੋਕਾਂ ਦੀ ਹੋਈ ਮੌਤ

Tuesday, Jun 16, 2020 - 12:49 PM (IST)

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮੰਗਲਵਾਰ ਨੂੰ ਇਕ ਹੋਰ ਵਿਅਕਤੀ ਦੀ ਮੌਤ ਹੋਣ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਗਿਣਤੀ 302 ਹੋ ਗਈ ਹੈ। ਇਸ ਦੇ ਨਾਲ ਹੀ 115 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਪੀੜਤ ਕੁੱਲ ਮਰੀਜ਼ਾਂ ਦੀ ਗਿਣਤੀ 13096 ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਜੋਧਪੁਰ 'ਚ ਇਕ ਹੋਰ ਮਰੀਜ਼ ਦੀ ਮੌਤ ਹੋਈ ਹੈ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 302 ਹੋ ਗਈ ਹੈ। ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 137 ਹੋ ਗਈ ਹੈ, ਜਦੋਂ ਕਿ ਜੋਧਪੁਰ 'ਚ 28, ਕੋਟਾ 'ਚ 18, ਭਰਤਪੁਰ 'ਚ 18, ਅਜਮੇਰ 'ਚ 12 ਪੀੜਤਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 21 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ।

ਮੰਗਲਵਾਰ ਸਵੇਰੇ 10.30 ਵਜੇ ਤੱਕ ਸੂਬੇ 'ਚ ਇਨਫੈਕਸ਼ਨ ਦੇ 115 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਭਰਤਪੁਰ 'ਚ 68, ਜੈਪੁਰ 'ਚ 21, ਝੁੰਝੁਨੂੰ 'ਚ 8, ਟੋਂਕ 'ਚ 6, ਦੌਸਾ ਅਤੇ ਸਿਰੋਹੀ 'ਚ 4-4 ਅਤੇ ਝਾਲਾਵਾੜ 'ਚ 3 ਨਵੇਂ ਮਾਮਲੇ ਸ਼ਾਮਲ ਹਨ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਹਨ, ਜਿਨ੍ਹਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਰੱਖਿਆ ਗਿਆ ਸੀ। ਸੂਬੇ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।


DIsha

Content Editor

Related News