ਰਾਜਸਥਾਨ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 17754 ਹੋਈ, ਹੁਣ ਤੱਕ 409 ਲੋਕਾਂ ਦੀ ਗਈ ਜਾਨ

Tuesday, Jun 30, 2020 - 01:54 PM (IST)

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮੰਗਲਵਾਰ ਨੂੰ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਸੂਬੇ 'ਚ ਮ੍ਰਿਤਕਾਂ ਦਾ ਅੰਕੜਾ 409 ਹੋ ਗਿਆ। ਇਸ ਦੇ ਨਾਲ ਹੀ 94 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17754 'ਤੇ ਪਹੁੰਚ ਗਈ। ਪ੍ਰਦੇਸ਼ 'ਚ ਕੁੱਲ 3397 ਮਰੀਜ਼ ਇਲਾਜ ਅਧੀਨ ਹਨ। ਮੁੱਖ ਸਕੱਤਰ ਰੋਹਿਤ ਕੁਮਾਰ ਸਿਂਘ ਨੇ ਦੱਸਿਆ ਕਿ ਮੰਗਲਵਾਰ ਨੂੰ ਜੋਧਪੁਰ 'ਚ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਈ। ਇਸ ਨਾਲ ਸੂਬੇ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 409 ਹੋ ਗਈ ਹੈ।

ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 157 ਹੋ ਗਈ ਹੈ, ਜਦੋਂ ਕਿ ਜੋਧਪੁਰ 'ਚ 49, ਭਰਤਪੁਰ 'ਚ 34, ਕੋਟਾ 'ਚ 23, ਅਜਮੇਰ 'ਚ 18, ਬੀਕਨੇਰ 'ਚ 13 ਅਤੇ ਨਾਗੌਰ 'ਚ 12 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 26 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਸਵੇਰੇ 10.30 ਵਜੇ ਤੱਕ ਸੂਬੇ 'ਚ ਇਨਫੈਕਸ਼ਨ ਦੇ 94 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਸੀਕਰ 'ਚ 33, ਅਲਵਰ 'ਚ 22, ਜੈਪੁਰ 'ਚ 12, ਕੋਟਾ 'ਚ 7 ਅਤੇ ਸਿਰੋਹੀ 'ਚ 5 ਨਵੇਂ ਮਾਮਲੇ ਸ਼ਾਮਲ ਹਨ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਹਨ, ਜਿਨ੍ਹਾਂ ਨੂੰ ਈਰਾਨ ਤੋਂ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਰੱਖਿਆ ਗਿਆ ਸੀ। ਸੂਬੇ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।


DIsha

Content Editor

Related News