ਰਾਜਸਥਾਨ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 24 ਹਜ਼ਾਰ ਦੇ ਪਾਰ, ਹੁਣ ਤੱਕ 514 ਲੋਕਾਂ ਦੀ ਗਈ ਜਾਨ

07/13/2020 12:42:21 PM

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਚਾਰ ਹੋਰ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਸੂਬੇ 'ਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਸੋਮਵਾਰ ਨੂੰ 514 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ 'ਚ ਕੋਵਿਡ-19 ਦੇ 95 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 24,487 ਹੋ ਗਏ, ਜਿਨ੍ਹਾਂ 'ਚੋਂ 5,735 ਲੋਕਾਂ ਦਾ ਇਲਾਜ ਜਾਰੀ ਹੈ। ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਜੈਪੁਰ, ਅਲਵਰ ਅਤੇ ਭਰਤਪੁਰ 'ਚ ਇਕ-ਇਕ ਹੋਰ ਪੀੜਤ ਦੀ ਜਾਨ ਚੱਲੀ ਗਈ। ਉੱਥੇ ਹੀ ਹੋਰ ਸੂਬੇ ਦੇ ਇਕ ਰੋਗੀ ਦੀ ਵੀ ਇੱਥੇ ਮੌਤ ਹੋਈ ਹੈ। ਇਸ ਨਾਲ ਸੂਬੇ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 514 ਹੋ ਗਈ ਹੈ।

ਅਧਿਕਾਰੀ ਨੇ ਦੱਸਿਆ ਕਿ ਸਿਰਫ਼ ਜੈਪੁਰ 'ਚ ਹੀ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 174 ਹੈ, ਜਦੋਂ ਕਿ ਜੋਧਪੁਰ 'ਚ 65, ਭਰਤਪੁਰ 'ਚ 42, ਕੋਟਾ 'ਚ 27, ਬੀਕਾਨੇਰ 'ਚ 21, ਨਾਗੌਰ 'ਚ 18, ਪਾਲੀ 'ਚ 15 ਅਤੇ ਧੌਲਪੁਰ 'ਚ 11 ਪੀੜਤਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 31 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਸਵੇਰੇ 10.30 ਵਜੇ ਤੱਕ ਸੂਬੇ 'ਚ ਇਨਫੈਕਸ਼ਨ ਦੇ 95 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਜੈਪੁਰ 'ਚ 39, ਅਲਵਰ 'ਚ 19, ਰਾਜਸਮੰਦ 'ਚ 9, ਕੋਟਾ ਅਤੇ ਦੌਸਾ 'ਚ 8-8 ਨਵੇਂ ਮਾਮਲੇ ਸ਼ਾਮਲ ਹਨ। ਸੂਬੇ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਨਜਿੱਠਣ ਲਈ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।


DIsha

Content Editor

Related News