ਰਾਜਸਥਾਨ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਪਾਰ, ਮਰਨ ਵਾਲਿਆਂ ਦੀ ਗਿਣਤੀ 75 ਹੋਈ

05/04/2020 11:21:55 AM

ਜੈਪੁਰ- ਰਾਜਸਥਾਨ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 75 ਹੋ ਗਈ ਹੈ। ਉੱਥੇ ਹੀ 123 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਕੁੱਲ ਗਿਣਤੀ 3 ਹਜ਼ਾਰ ਪਾਰ ਕਰ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੈਪੁਰ 'ਚ 4 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਨਾਲ ਜੈਪੁਰ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 44 ਹੋ ਗਿਆ ਹੈ। ਉੱਥੇ ਹੀ ਪੂਰੇ ਸੂਬੇ 'ਚ ਕੋਵਿਡ-19 ਮ੍ਰਿਤਕਾਂ ਦੀ ਗਿਣਤੀ ਵਧ ਕੇ 75 ਹੋ ਗਈ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚ ਰੋਗੀ ਕਿਸੇ ਨਾ ਕਿਸੇ ਹੋਰ ਗੰਭੀਰ ਬੀਮਾਰੀ ਨਾਲ ਵੀ ਪੀੜਤ ਸਨ। ਉੱਥੇ ਹੀ ਸੂਬੇ 'ਚ ਸੋਮਵਾਰ ਸਵੇਰੇ 9 ਵਜੇ ਤੱਕ ਕੋਰੋਨਾ ਵਾਇਰਸ ਇਨਫੈਕਸ਼ਨ ਦੇ 123 ਨਵੇਂ ਮਾਮਲੇ ਆਏ, ਜਿਨਾਂ 'ਚੋਂ ਜੈਪੁਰ 'ਚ 12, ਜੋਧਪੁਰ 'ਚ 73, ਚਿਤੌੜਗੜ 'ਚ 19, ਪਾਲੀ 'ਚ 11 ਅਤੇ ਕੋਟਾ ਦੇ ਤਿੰਨ ਨਵੇਂ ਮਾਮਲੇ ਸ਼ਾਮਲ ਹਨ। ਇਸ ਨਾਲ ਸੂਬੇ 'ਚ ਹੁਣ ਤੱਕ ਮਿਲੇ ਮਰੀਜ਼ਾਂ ਦੀ ਕੁੱਲ ਗਿਣਤੀ 3,009 ਅਤੇ ਜੈਪੁਰ 'ਚ ਮਰੀਜ਼ਾਂ ਦੀ ਗਿਣਤੀ 1,005 ਹੋ ਗਈ ਹੈ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਹਨ, ਜਿਨਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਠਹਿਰਾਇਆ ਗਿਆ। ਰਾਜ ਭਰ 'ਚ 22 ਮਾਰਚ ਤੋਂ ਲਾਕਡਾਊਨ ਹੈ ਅਤੇ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।


DIsha

Content Editor

Related News