ਰਾਜਸਥਾਨ ''ਚ ਕੋਰੋਨਾ ਪੀੜਤਾਂ ਦੀ ਗਿਣਤੀ 74 ਹਜ਼ਾਰ ਦੇ ਕਰੀਬ ਪਹੁੰਚੀ

Wednesday, Aug 26, 2020 - 06:28 PM (IST)

ਜੈਪੁਰ- ਰਾਜਸਥਾਨ 'ਚ ਕੋਰੋਨਾ ਮਹਾਮਾਰੀ ਦੇ ਅੱਜ ਯਾਨੀ ਬੁੱਧਵਾਰ ਸਵੇਰੇ 600 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 74 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ ਉੱਥੇ ਹੀ 6 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੀ ਵੱਧ ਕੇ 986 ਪਹੁੰਚ ਗਿਆ। ਮੈਡੀਕਲ ਵਿਭਾਗ ਦੀ ਰਿਪੋਰਟ ਅਨੁਸਾਰ ਕੋਰੋਨਾ ਦੇ 610 ਨਵੇਂ ਮਾਮਲਿਆਂ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 73 ਹਜ਼ਾਰ 935 ਹੋ ਗਈ ਅਤੇ ਜੈਪੁਰ 'ਚ 3, ਬੀਕਾਨੇਰ 'ਚ 2, ਸੀਕਰ 'ਚ ਇਕ ਕੋਰੋਨਾ ਮਰੀਜ਼ ਦੀ ਮੌਤ ਹੋਣ ਨਾਲ ਪ੍ਰਦੇਸ਼ 'ਚ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵੱਧ ਕੇ 986 ਪਹੁੰਚ ਗਿਆ। ਇਸ ਨਾਲ ਜੈਪੁਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 263 ਪਹੁੰਚ ਗਿਆ ਹੈ ਜੋ ਪ੍ਰਦੇਸ਼ 'ਚ ਸਭ ਤੋਂ ਵੱਧ ਹੈ। ਨਵੇਂ ਮਾਮਲਿਆਂ 'ਚ ਸਭ ਤੋਂ ਵੱਧ 136 ਮਾਮਲੇ ਜੋਧਪੁਰ 'ਚ ਸਾਹਮਣੇ ਆਏ ਹਨ।

ਇਸੇ ਤਰ੍ਹਾਂ ਬੀਕਾਨੇਰ 'ਚ 127, ਜੈਪੁਰ 126, ਅਲਵਰ 70, ਅਜਮੇਰ 58, ਪਾਲੀ 40, ਕੋਟਾ 28 ਅਤੇ ਸੀਕਰ 'ਚ ਕੋਰੋਨਾ ਦੇ 25 ਨਵੇਂ ਮਾਮਲੇ ਸਾਹਮਣੇ ਆਏ। ਰਾਜ 'ਚ ਕੋਰੋਨਾ ਜਾਂਚ ਲਈ ਹੁਣ ਤੱਕ 21 ਲੱਖ 66 ਹਜ਼ਾਰ 744 ਲੋਕਾਂ ਦੀ ਜਾਂਚ ਕੀਤੀ ਗਈ, ਜਿਸ 'ਚ 20 ਲੱਖ 91 ਹਜ਼ਾਰ 316 ਦੀ ਰਿਪੋਰਟ ਨੈਗੇਟਿਵ ਪਾਈ ਗਈ। ਪ੍ਰਦੇਸ਼ 'ਚ ਹੁਣ ਤੱਕ 58 ਹਜ਼ਾਰ 342 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਸੂਬੇ 'ਚ ਹੁਣ 14 ਹਜ਼ਾਰ 607 ਸਰਗਰਮ ਮਾਮਲੇ ਹਨ।


DIsha

Content Editor

Related News