ਰਾਜਸਥਾਨ ''ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 66 ਨਵੇਂ ਮਾਮਲੇ, ਇਕ ਹੋਰ ਮਰੀਜ਼ ਦੀ ਮੌਤ

04/28/2020 11:57:37 AM

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 66 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਮੰਗਲਵਾਰ ਸਵੇਰੇ ਵਧ ਕੇ 2328 ਹੋ ਗਈ। ਰਾਜ ਦੇ ਮੁੱਖ ਸਕੱਤਰ (ਸਵਸਥ) ਰੋਹਿਤ ਕੁਮਾਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ 9 ਵਜੇ ਤੱਕ ਸੂਬੇ 'ਚ 66 ਨਵੇਂ ਮਾਮਲੇ ਸਾਹਮਣੇ ਆਏ, ਜਿਨਾਂ 'ਚ ਕੋਟਾ 'ਚ 19, ਜੈਪੁਰ 'ਚ 17, ਜੋਧਪੁਰ 'ਚ 13, ਅਜਮੇਰ 'ਚ 11, ਟੋਂਕ 'ਚ 3 ਅਤੇ ਸੀਕਰ 'ਚ ਇਕ ਨਵਾਂ ਰੋਗੀ ਸ਼ਾਮਲ ਹੈ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਸ਼ਾਮਲ ਹਨ, ਜਿਨਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਠਹਿਰਾਇਆ ਗਿਆ ਹੈ।

ਉੱਥੇ ਹੀ ਕੋਟਾ ਦੇ ਐੱਨ.ਐੱਮ.ਸੀ.ਐੱਚ. ਹਸਪਤਾਲ 'ਚ ਭਰਤੀ 60 ਸਾਲ ਦੇ ਇਕ ਵਿਅਕਤੀ ਦੀ ਸੋਮਵਾਰ ਰਾਤ ਮੌਤ ਹੋ ਗਈ। ਇਸ ਨਾਲ ਸੂਬੇ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਜੁੜੀਆਂ ਮੌਤਾਂ ਦੀ ਗਿਣਤੀ ਵਧ ਕੇ 51 ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚ ਰੋਗੀ ਕਿਸੇ ਨਾ ਕਿਸੇ ਹੋਰ ਗੰਭੀਰ ਬੀਮਾਰੀ ਨਾਲ ਵੀ ਪੀੜਤ ਸਨ। ਰਾਜ ਭਰ 'ਚ 22 ਮਾਰਚ ਤੋਂ ਲਾਕਡਾਊਨ ਹੈ ਅਤੇ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।


DIsha

Content Editor

Related News