ਰਾਜਸਥਾਨ : ਕੋਵਿਡ-19 ਨਾਲ ਇਕ ਮਰੀਜ਼ ਦੀ ਮੌਤ, 69 ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ 2152 ਹੋਈ

Sunday, Apr 26, 2020 - 03:11 PM (IST)

ਰਾਜਸਥਾਨ : ਕੋਵਿਡ-19 ਨਾਲ ਇਕ ਮਰੀਜ਼ ਦੀ ਮੌਤ, 69 ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ 2152 ਹੋਈ

ਜੈਪੁਰ- ਰਾਜਸਥਾਨ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਇਕ ਔਰਤ ਦੀ ਮੌਤ ਅਤੇ ਦੁਪਹਿਰ 2 ਵਜੇ ਤੱਕ ਇਸ ਵਾਇਰਸ ਨਾਲ ਇਨਫੈਕਸ਼ਨ ਦੇ 69 ਨਵੇਂ ਮਰੀਜ਼ ਆਉਣ ਤੋਂ ਬਾਅਦ ਸੂਬੇ 'ਚ ਕੋਵਿਡ-19 ਮਾਮਲੇ ਵਧ ਕੇ 2152 ਹੋ ਗਏ। ਰਾਜ ਦੇ ਮੁੱਖ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜੋਧਪੁਰ ਦੇ ਐੱਮ.ਜੀ.ਐੱਚ. ਹਸਪਤਾਲ 'ਚ ਪ੍ਰਤਾਪਨਗਰ ਵਾਸੀ 60 ਸਾਲਾ ਇਕ ਔਰਤ ਦੀ ਮੌਤ ਹੋ ਗਈ। ਉਹ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਬੀਮਾਰੀ ਨਾਲ ਪੀੜਤ ਸੀ। ਔਰਤ ਨੂੰ ਸ਼ੁੱਕਰਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਉਸ ਦੇ ਇਨਫੈਕਟਡ ਹੋਣਦੀ ਪੁਸ਼ਟੀ ਹੋਈ ਸੀ ਅਤੇ ਐਤਵਾਰ ਤੜਕੇ ਉਸ ਦੀ ਮੌਤ ਹੋ ਗਈ। ਇਸ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 69 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਇਨਫਕੈਟਡ ਲੋਕਾਂ ਦੀ ਗਿਣਤੀ ਵਧ ਕੇ 2,152 ਹੋ ਗਈ।

ਉਨਾਂ ਨੇ ਦੱਸਿਆ ਕਿ ਇਨਫੈਕਸ਼ ਦੇ 69 ਨਵੇਂ ਮਾਮਲਿਆਂ 'ਚ ਨਾਗੌਰ 'ਚ 20, ਜੋਧਪੁਰ 'ਚ 23, ਅਜਮੇਰ 'ਚ 11, ਜੈਪੁਰ 'ਚ 6, ਕੋਟਾ 'ਚ 3, ਝਾਲਾਵਾੜ-ਹਨੂੰਮਾਗੜ-ਸੀਕਰ-ਭਰਤਪੁਰ 'ਚ ਇਕ-ਇਕ ਮਰੀਜ਼ ਪਾਏ ਗਏ ਹਨ।
ਸੂਬੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 36 ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚ ਰੋਗੀ ਕਿਸੇ ਨਾ ਕਿਸੇ ਹੋਰ ਗੰਭੀਰ ਬੀਮਾਰੀ ਨਾਲ ਵੀ ਪੀੜਤ ਸਨ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਤੋਂ ਇਲਾਵਾ 61 ਉਹ ਲੋਕ ਵੀ ਸ਼ਾਮਲ ਹਨ, ਜਿਨਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੋਨ ਦੇ ਅਰੋਗ ਕੇਂਦਰਾਂ 'ਚ ਠਹਿਰਾਇਆ ਗਿਆ ਹੈ। ਰਾਜ ਭਰ 'ਚ 22 ਮਾਰਚ ਤੋਂ ਲਾਕਡਾਊਨ ਲਾਗੂ ਹੈ ਅੇਤ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।


author

DIsha

Content Editor

Related News