ਰਾਜਸਥਾਨ : ਬੀਕਾਨੇਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਆਏ ਲੋਕ
Sunday, Oct 13, 2019 - 12:49 PM (IST)
ਬੀਕਾਨੇਰ— ਰਾਜਸਥਾਨ ਦੇ ਬੀਕਾਨੇਰ 'ਚ ਐਤਵਾਰ ਯਾਨੀ ਕਿ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਦਰਜ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਵੇਰੇ 10:36 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਸਥਾਨਕ ਲੋਕਾਂ 'ਚ ਅਫੜਾ-ਦਫੜੀ ਦੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ ਲੋਕ ਦਫਤਰਾਂ ਅਤੇ ਘਰਾਂ 'ਚੋਂ ਬਾਹਰ ਨਿਕਲ ਆਏ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।