ਜੈਪੁਰ 'ਚ ਇਕ ਹੀ ਪਰਿਵਾਰ ਦੇ 4 ਮੈਂਬਰ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

9/19/2020 11:52:36 AM

ਜੈਪੁਰ- ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਇਕ ਹੀ ਪਰਿਵਾਰ ਦੇ 4 ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਤਾ-ਪਿਤਾ ਅਤੇ 2 ਬੱਚਿਆਂ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਕਾਨੋਤਾ ਥਾਣਾ ਇਲਾਕੇ ਦੇ ਜਾਮਡੋਲੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਰਜ਼ ਤੋਂ ਪਰੇਸ਼ਾਨ ਸੀ। ਹਾਲਾਂਕਿ ਇਸ ਮੌਕੇ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਮਿਲਿਆ ਹੈ ਜਾਂ ਨਹੀਂ, ਪੁਲਸ ਨੇ ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। 

PunjabKesariਪੁਲਸ ਨੇ ਦੱਸਿਆ ਕਿ ਮਾਤਾ-ਪਿਤਾ ਅਤੇ 2 ਬੱਚਿਆਂ ਨੇ ਸਮੂਹਕ ਖ਼ੁਦਕੁਸ਼ੀ ਕੀਤੀ ਹੈ। ਪਰਿਵਾਰ ਦੇ ਇਨ੍ਹਾਂ ਮੈਂਬਰਾਂ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਇਹ ਪਰਿਵਾਰ ਜਿਊਲਰੀ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਰਜ਼ ਤੋਂ ਪਰੇਸ਼ਾਨ ਸੀ। ਪੁਲਸ ਅਨੁਸਾਰ ਜਿਊਲਰੀ ਦਾ ਕੰਮ ਕਰਨ ਵਾਲਾ ਇਹ ਪਰਿਵਾਰ ਕਰਜ਼ ਦੇ ਬੋਝ ਹੇਠ ਦਬਿਆ ਹੋਇਆ ਸੀ। ਇਹ ਪਰਿਵਾਰ ਕਰਜ਼ ਕਾਰਨ ਪਰੇਸ਼ਾਨ ਸੀ, ਕਿਉਂਕਿ ਵਿਆਜ਼ ਮਾਫ਼ੀਆ ਪਰਿਵਾਰ ਨੂੰ ਤੰਗ ਕਰ ਰਿਹਾ ਸੀ। ਪੁਲਸ ਨੇ ਫਿਲਹਾਲ ਵਿਆਜ਼ ਮਾਫੀਆ ਨੂੰ ਹਿਰਾਸਤ 'ਚ ਲੈ ਲਿਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ 'ਚ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਹਿਰਾਸਤ 'ਚ ਲਏ ਗਏ ਵਿਆਜ਼ ਮਾਫੀਆ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।


DIsha

Content Editor DIsha