ਗੁੱਸੇ 'ਚ ਆਏ ਪਿਓ ਨੇ ਪੁੱਤ ਦਾ ਕੀਤਾ ਕਤਲ, ਫਿਰ ਖ਼ੁਦ ਨੂੰ ਮਾਰੀ ਗੋਲੀ

Monday, Feb 19, 2024 - 04:35 PM (IST)

ਗੁੱਸੇ 'ਚ ਆਏ ਪਿਓ ਨੇ ਪੁੱਤ ਦਾ ਕੀਤਾ ਕਤਲ, ਫਿਰ ਖ਼ੁਦ ਨੂੰ ਮਾਰੀ ਗੋਲੀ

ਜੈਪੁਰ- ਰਾਜਸਥਾਨ ਤੋਂ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਿਓ ਨੇ ਆਪਣੇ ਜਵਾਨ ਪੁੱਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਖ਼ੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਾਮਲਾ ਰਾਜਸਥਾਨ 'ਚ ਹਨੂਮਾਨਗੜ੍ਹ ਜ਼ਿਲ੍ਹੇ ਦੇ ਗੋਲੂਵਾਲਾ ਥਾਣਾ ਖੇਤਰ ਦਾ ਹੈ। ਦਰਅਸਲ ਜਾਇਦਾਦ ਨੂੰ ਲੈ ਕੇ ਵਿਵਾਦ ਇੰਨਾ ਕੁ ਵਧ ਗਿਆ ਕਿ ਪਿਓ ਨੇ ਆਪਣੇ ਹੀ ਹੱਥਾਂ ਨਾਲ ਆਪਣੇ ਪੁੱਤ ਦਾ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ- ਕਿਸਾਨ ਆਗੂ ਪੰਧੇਰ ਬੋਲੇ- ਕੇਂਦਰ ਦੇ ਪ੍ਰਸਤਾਵ 'ਤੇ ਕਰਾਂਗੇ ਵਿਚਾਰ, ਦਿੱਲੀ ਜਾਣ ਦਾ ਫੈਸਲਾ 'ਸਟੈਂਡਬਾਏ'

ਓਧਰ ਥਾਣਾ ਮੁਖੀ ਅਜੇ ਕੁਮਾਰ ਨੇ ਦੱਸਿਆ ਕਿ ਥਿਰਾਜਵਾਲਾ ਪਿੰਡ ਵਿਚ ਰਾਮ ਸਵਰੂਪ (40) ਨੇ ਸ਼ਨੀਵਾਰ ਰਾਤ ਆਪਣੇ ਕਮਰੇ ਵਿਚ ਮੰਜੀ 'ਤੇ ਸੁੱਤੇ ਹੋਏ ਆਪਣੇ 20 ਸਾਲਾ ਪੁੱਤਰ ਸੌਰਭ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਗੁਆਂਢੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। 

ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ

ਥਾਣਾ ਮੁਖੀ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਸ ਸਬੰਧ 'ਚ ਕਤਲ ਅਤੇ ਹਥਿਆਰ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਵਾਰਦਾਤ ਵਿਚ ਇਸਤੇਮਾਲ ਗੈਰ-ਕਾਨੂੰਨੀ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News