ਰਾਜਸਥਾਨ ਸਰਕਾਰ ਨੇ ਆਫ਼ਤ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਨੂੰ ਦਿੱਤੀ 15 ਕਰੋੜ ਰੁਪਏ ਦੀ ਮਦਦ
Saturday, Aug 19, 2023 - 06:18 PM (IST)

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਕਿਹਾ ਰਾਜ 'ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਆਈ ਆਫ਼ਤ ਨਾਲ ਨਜਿੱਠਣ ਲਈ ਰਾਜਸਥਾਨ ਨੇ 15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਹੈ। ਇਸ ਤੋਂ ਪਹਿਲਾਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਹਿਮਾਚਲ ਲਈ 11 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਸੀ। ਇੱਥੇ ਜਾਰੀ ਇਕ ਬਿਆਨ 'ਚ ਸੁੱਖੂ ਨੇ ਮਦਦ ਮੁਹੱਈਆ ਕਰਨ ਲਈ ਹਿਮਾਚਲ ਦੇ ਲੋਕਾਂ ਵਲੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਨੂੰ ਛੱਤੀਸਗੜ੍ਹ ਵਲੋਂ 11 ਕਰੋੜ ਰੁਪਏ ਦੀ ਮਦਦ ਦਾ ਐਲਾਨ
ਉਨ੍ਹਾਂ ਕਿਹਾ ਕਿ ਆਫ਼ਤ ਪ੍ਰਭਾਵਿਤ ਲੋਕਾਂ ਦੀ ਮਦਦ 'ਚ ਇਹ ਰਾਸ਼ੀ ਬਹੁਤ ਕੰਮ ਆਏਗੀ। ਸੁੱਖੂ ਨੇ ਵੱਖ-ਵੱਖ ਸੰਗਠਨਾਂ ਅਤੇ ਜਨਤਾ ਤੋਂ ਰਾਜ ਆਫ਼ਤ ਰਾਹਤ ਫੰਡ 'ਚ ਉਦਾਰਤਾ ਨਾਲ ਦਾਨ ਦੇਣ ਦੀ ਅਪੀਲ ਕੀਤੀ ਤਾਂ ਕਿ ਪ੍ਰਭਾਵਿਤ ਲੋਕਾਂ ਨੂੰ ਪੂਰੀ ਮਦਦ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਨਾਲ ਰਾਜ ਨੂੰ ਕਰੀਬ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ। ਸੁੱਖੂ ਨੇ ਕਿਹਾ ਕਿ ਰਾਜ ਸਰਕਾਰ ਵੱਡੇ ਪੈਮਾਨੇ 'ਤੇ ਰਾਹਤ ਅਤੇ ਮੁੜ ਵਸੇਬੇ ਦਾ ਕੰਮ ਕਰ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8