ਰਾਜਸਥਾਨ : ''ਮੌਤ ਦੇ ਸਾਏ'' ਹੇਠ ਪੜ੍ਹਨ ਲਈ ਮਜਬੂਰ ਬੱਚੇ, ਖਸਤਾ ਹਾਲਤ ''ਚ 3,768 ਸਰਕਾਰੀ ਇਮਾਰਤਾਂ

Friday, Jan 30, 2026 - 06:04 PM (IST)

ਰਾਜਸਥਾਨ : ''ਮੌਤ ਦੇ ਸਾਏ'' ਹੇਠ ਪੜ੍ਹਨ ਲਈ ਮਜਬੂਰ ਬੱਚੇ, ਖਸਤਾ ਹਾਲਤ ''ਚ 3,768 ਸਰਕਾਰੀ ਇਮਾਰਤਾਂ

ਜੈਪੁਰ: ਰਾਜਸਥਾਨ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਚਿੰਤਾਜਨਕ ਤਸਵੀਰ ਸਾਹਮਣੇ ਆਈ ਹੈ। ਸੂਬੇ ਦੇ ਸਕੂਲ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਵਿਧਾਨ ਸਭਾ ਵਿੱਚ ਖੁਲਾਸਾ ਕੀਤਾ ਹੈ ਕਿ ਸੂਬੇ 'ਚ 3,768 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਬੇਹੱਦ ਜਰਜਰ (ਖਸਤਾ) ਹਾਲਤ 'ਚ ਪਾਈਆਂ ਗਈਆਂ ਹਨ।

ਝਾਲਾਵਾੜ ਹਾਦਸੇ ਤੋਂ ਬਾਅਦ ਜਾਗਿਆ ਪ੍ਰਸ਼ਾਸਨ
ਇਹ ਸਰਵੇਖਣ ਝਾਲਾਵਾੜ 'ਚ ਵਾਪਰੇ ਇੱਕ ਦਰਦਨਾਕ ਹਾਦਸੇ ਤੋਂ ਬਾਅਦ ਕਰਵਾਇਆ ਗਿਆ ਸੀ, ਜਿੱਥੇ ਸਕੂਲ ਦੀ ਇਮਾਰਤ ਦਾ ਹਿੱਸਾ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਪੂਰੇ ਸੂਬੇ 'ਚ ਜ਼ਿਲ੍ਹਾ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਸਨ।

ਸਕੂਲਾਂ ਦੀ ਹਾਲਤ ਦੇ ਅੰਕੜੇ
ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 3,768 ਇਮਾਰਤਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਹਾਲਤ ਜਰਜਰ ਹੋ ਰਹੀ ਹੈ। 2,558 ਇਮਾਰਤਾਂ ਨੂੰ ਅਧਿਕਾਰਤ ਤੌਰ 'ਤੇ ਖ਼ਤਰਨਾਕ/ਜਰਜਰ ਐਲਾਨਿਆ ਜਾ ਚੁੱਕਾ ਹੈ, ਜਦਕਿ 1,210 ਨੂੰ ਐਲਾਨਿਆ ਜਾਣਾ ਬਾਕੀ ਹੈ।  ਸੂਬੇ ਦੇ ਕੁੱਲ 45,365 ਸਕੂਲਾਂ ਵਿੱਚੋਂ 41,178 ਸਕੂਲਾਂ ਨੂੰ ਵੱਡੇ ਪੱਧਰ 'ਤੇ ਮੁਰੰਮਤ ਦੀ ਲੋੜ ਹੈ।

ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮ
ਸਿੱਖਿਆ ਮੰਤਰੀ ਨੇ ਦੱਸਿਆ ਕਿ ਖ਼ਤਰਨਾਕ ਇਮਾਰਤਾਂ ਨੂੰ ਢਾਹੁਣ ਦੀ ਪ੍ਰਕਿਰਿਆ ਜਾਰੀ ਹੈ। ਸਰਕਾਰ ਨੇ ਬਜਟ 2025-26 'ਚ 2,000 ਸਕੂਲਾਂ ਦੀ ਮੁਰੰਮਤ ਲਈ 17,497.51 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਪਹਿਲੇ ਪੜਾਅ ਵਿੱਚ 1,680 ਸਕੂਲਾਂ ਦੀਆਂ ਨਵੀਂਆਂ ਇਮਾਰਤਾਂ ਬਣਾਉਣ ਲਈ 1,998.24 ਕਰੋੜ ਰੁਪਏ ਦਾ ਪ੍ਰਸਤਾਵ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਭੇਜਿਆ ਗਿਆ ਹੈ। ਹੜ੍ਹਾਂ ਜਾਂ ਭਾਰੀ ਮੀਂਹ ਕਾਰਨ ਨੁਕਸਾਨੇ ਗਏ 20,383 ਸਕੂਲਾਂ ਦੀ ਮੁਰੰਮਤ ਲਈ ਰਾਜ ਆਫ਼ਤ ਪ੍ਰਬੰਧਨ ਫੰਡ (SDRF) ਰਾਹੀਂ ਕੰਮ ਮਨਜ਼ੂਰ ਕੀਤੇ ਗਏ ਹਨ। ਇਹ ਅੰਕੜੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਬੱਚਿਆਂ ਦੀ ਸੁਰੱਖਿਆ 'ਤੇ ਵੱਡਾ ਸਵਾਲੀਆ ਚਿੰਨ੍ਹ ਲਗਾਉਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News