ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ

Tuesday, Nov 16, 2021 - 09:39 PM (IST)

ਜੈਪੁਰ - ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਮੰਗਲਵਾਰ ਰਾਤ 12 ਵਜੇ ਤੋਂ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕ੍ਰਮਵਾਰ ਚਾਰ ਅਤੇ ਪੰਜ ਰੁਪਏ ਪ੍ਰਤੀ ਲੀਟਰ ਦੀ ਕਮੀ ਹੋ ਜਾਵੇਗੀ। ਇਸ ਤੋਂ ਪਹਿਲਾਂ ਦੀਵਾਲੀ ਤੋਂ ਇਕ ਦਿਨ ਪਹਿਲਾਂ 3 ਨਵੰਬਰ ਨੂੰ ਕੇਂਦਰ ਨੇ ਪੈਟਰੋਲ 'ਚ 5 ਰੁਪਏ ਅਤੇ ਡੀਜ਼ਲ 'ਚ 10 ਰੁਪਏ ਦੀ ਕਟੌਤੀ ਕੀਤੀ ਸੀ।

ਇਹ ਵੀ ਪੜ੍ਹੋ - ਮਮਤਾ ਨੇ ਘਰ ਤੱਕ ਰਾਸ਼ਨ ਪਹੁੰਚਾਉਣ ਦੀ ਯੋਜਨਾ ਸ਼ੁਰੂ ਕੀਤੀ, 10 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ, 'ਅੱਜ ਹੋਈ ਕੈਬਨਿਟ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੀ ਦਰ ਘਟਾਉਣ ਦਾ ਫੈਸਲਾ ਕੀਤਾ ਗਿਆ। ਅੱਜ ਰਾਤ 12 ਵਜੇ ਤੋਂ ਪੈਟਰੋਲ 'ਚ 4 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋ ਜਾਵੇਗੀ। ਇਸ ਕਾਰਨ ਰਾਜ ਸਰਕਾਰ ਨੂੰ 3500 ਕਰੋੜ ਰੁਪਏ ਦੇ ਸਾਲਾਨਾ ਮਾਲੀਏ ਦਾ ਘਾਟਾ ਸਹਿਣਾ ਪਵੇਗਾ।'

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News