ਸਮੂਹਿਕ ਜਬਰ-ਜ਼ਿਨਾਹ ਦੇ ਦੋਸ਼ ਤੋਂ ਮੁਕਤ ਆਸਾਰਾਮ, ਨਾਬਾਲਗ ਮਾਮਲੇ ’ਚ ਉਮਰਕੈਦ ਬਰਕਰਾਰ

Thursday, May 28, 2026 - 08:45 AM (IST)

ਸਮੂਹਿਕ ਜਬਰ-ਜ਼ਿਨਾਹ ਦੇ ਦੋਸ਼ ਤੋਂ ਮੁਕਤ ਆਸਾਰਾਮ, ਨਾਬਾਲਗ ਮਾਮਲੇ ’ਚ ਉਮਰਕੈਦ ਬਰਕਰਾਰ

ਜੋਧਪੁਰ (ਏਜੰਸੀ) - ਰਾਜਸਥਾਨ ਹਾਈ ਕੋਰਟ ਨੇ ਬਾਬਾ ਆਸਾਰਾਮ ਨੂੰ ਬੁੱਧਵਾਰ ਨੂੰ ਅੰਸ਼ਿਕ ਰਾਹਤ ਦਿੰਦੇ ਹੋਏ ਉਸ ਨੂੰ ਭਾਰਤੀ ਦੰਡ ਸੰਹਿਤਾ ਅਤੇ ਪੋਕਸੋ ਐਕਟ ਦੇ ਤਹਿਤ ਸਮੂਹਿਕ ਜਬਰ-ਜ਼ਨਾਹ ਅਤੇ ਬੱਚੇ ਦੇ ਸਮੂਹਿਕ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ, ਜਦਕਿ ਨਾਬਾਲਗ ਨਾਲ ਜਬਰ-ਜ਼ਨਾਹ ਦੇ ਮਾਮਲੇ ’ਚ ਉਸ ਦੀ ਉਮਰਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਜਸਟਿਸ ਅਰੁਣ ਮੋਂਗਾ ਅਤੇ ਜਸਟਿਸ ਯੋਗੇਂਦਰ ਕੁਮਾਰ ਪੁਰੋਹਿਤ ਦੀ ਬੈਂਚ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 376(ਡੀ) ਅਤੇ ਪੋਕਸੋ ਐਕਟ ਦੀ ਧਾਰਾ 5(ਜੀ)/6 ਦੇ ਤਹਿਤ ਆਸਾਰਾਮ ਨੂੰ ਬਰੀ ਕਰ ਦਿੱਤਾ। 

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

ਦੱਸ ਦੇਈਏ ਕਿ ਇਸ ਤੋਂ ਇਲਾਵਾ ਅਦਾਲਤ ਨੇ ਆਸਾਰਾਮ ਨੂੰ ਅਪਰਾਧਿਕ ਸਾਜ਼ਿਸ਼ ਨਾਲ ਜੁੜੀ ਧਾਰਾ 120(ਬੀ) ਤੋਂ ਵੀ ਮੁਕਤ ਕਰ ਦਿੱਤਾ ਹੈ। ਹਾਲਾਂਕਿ, ਬੈਂਚ ਨੇ ਨਾਬਾਲਗ ਨਾਲ ਜਬਰ-ਜ਼ਨਾਹ ਨਾਲ ਸਬੰਧਤ ਭਾਰਤੀ ਦੰਡ ਸੰਹਿਤਾ ਦੀ ਧਾਰਾ 376(2)(ਐੱਫ) ਦੇ ਤਹਿਤ ਹੇਠਲੀ ਅਦਾਲਤ ਵੱਲੋਂ ਆਸਾਰਾਮ ਨੂੰ ਸੁਣਾਈ ਗਈ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਸਾਰਾਮ ਨੂੰ ਇਸ ਸਜ਼ਾ ਦੇ ਮੱਦੇਨਜ਼ਰ ਆਤਮ-ਸਮਰਪਣ ਕਰਨ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ - ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News