ਹਾਈ ਕੋਰਟ ''ਚ ਡਰਾਈਵਰਾਂ ਦੇ ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

07/26/2020 12:26:16 PM

ਨਵੀਂ ਦਿੱਲੀ : ਰਾਜਸਥਾਨ ਹਾਈ ਕੋਰਟ ਵਿਚ ਡਰਾਈਵਰਾਂ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਨ੍ਹਾਂ ਅਹੁਦਿਆਂ 'ਤੇ 12ਵੀਂ ਪਾਸ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਰਾਜਸਥਾਨ ਹਾਈ ਕੋਰਟ ਵੱਲੋਂ ਜ਼ਾਰੀ ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਅਹੁਦਿਆਂ 'ਤੇ ਨੌਕਰੀ ਪਾਉਣ ਲਈ ਉਮੀਦਵਾਰ 31 ਜੁਲਾਈ 2020 ਤੋਂ ਆਨਲਾਈਨ ਅਰਜ਼ੀ ਦੇ ਸਕਣਗੇ।

ਅਹੁਦਿਆਂ ਦੀ ਗਿਣਤੀ
ਰਾਜਸਥਾਨ ਹਾਈਕੋਰਟ ਲਈ ਡਰਾਈਵਰਾਂ ਦੇ 35 ਅਹੁਦਿਆਂ, ਰਾਜਸਥਾਨ ਜਿਊਡੀਸ਼ੀਅਲ ਅਕੈਡਮੀ ਲਈ 3 ਅਹੁਦਿਆਂ, ਰਾਜਸਥਾਨ ਰਾਜ ਕਾਨੂੰਨੀ ਸੇਵਾ ਅਥਾਰਿਟੀ ਲਈ 3 ਅਹੁਦਿਆਂ, ਜ਼ਿਲ੍ਹਾ ਅਦਾਲਤਾਂ ਲਈ 31 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ

ਜ਼ਰੂਰੀ ਯੋਗਤਾ
ਇਨ੍ਹਾਂ ਅਹੁਦਿਆਂ ਉੱਤੇ ਨੌਕਰੀ ਪਾਉਣ ਲਈ ਉਮੀਦਵਾਰ ਦਾ 12ਵੀ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਕੋਲ ਐਲ.ਐਮ.ਵੀ. ( LMV ) / ਟਰਾਂਸਪੋਰਟ ਵ੍ਹੀਕਲ ਡਰਾਈਵਿੰਗ ਲਾਇਸੈਂਸ ਵੀ ਹੋਣਾ ਜ਼ਰੂਰੀ ਹੈ।

ਉਮਰ ਹੱਦ
ਇਨ੍ਹਾਂ ਅਹੁਦਿਆਂ 'ਤੇ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 40 ਸਾਲ ਨਿਰਧਾਰਤ ਕੀਤੀ ਗਈ ਹੈ।

ਅਰਜ਼ੀ ਫ਼ੀਸ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਜਨਰਲ/ਸਾਧਾਰਨ ਵਰਗ ਦੇ ਉਮੀਦਵਾਰਾਂ ਨੂੰ 400 ਰੁਪਏ ਅਰਜ਼ੀ ਫ਼ੀਸ ਦੇਣੀ ਹੋਵੇਗੀ, ਜਦੋਂਕਿ ਰਾਜਸਥਾਨ ਦੇ ਐਸ.ਸੀ. ਅਤੇ ਐਸ.ਟੀ. ਵਰਗ ਦੇ ਉਮੀਦਵਾਰਾਂ ਲਈ ਅਰਜ਼ੀ ਫ਼ੀਸ 250 ਰੁਪਏ ਤੈਅ ਹੈ।

ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਲਿਖ਼ਤੀ ਪ੍ਰੀਖ਼ਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ ਲੇਵਲ-5 ਅਨੁਸਾਰ ਤਨਖ਼ਾਹ ਮਿਲੇਗੀ। ਪੇ-ਸਕੇਲ 20,800 ਰੁਪਏ ਤੋਂ ਲੈ ਕੇ 65,900 ਰੁਪਏ ਪ੍ਰਤੀ ਮਹੀਨਾ ਹੋਵੇਗਾ।

ਇੰਝ ਕਰੋ ਅਪਲਾਈ
ਇਨ੍ਹਾਂ ਅਹੁਦਿਆਂ 'ਤੇ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 31 ਜੁਲਾਈ 2020 ਤੋਂ ਸ਼ੁਰੂ ਹੋਵੇਗੀ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 31 ਅਗਸਤ 2020 ਹੈ। ਚਾਹਵਾਨ ਅਤੇ ਯੋਗ ਉਮੀਦਵਾਰ 31 ਜੁਲਾਈ ਤੋਂ ਵਿਭਾਗ ਦੀ ਅਧਿਕਾਰਤ ਵੈਬਸਾਈਟ https://hcraj.nic.in/hcraj/  'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।


cherry

Content Editor

Related News