'ਚੋਣ ਨਤੀਜਿਆਂ ਤੋਂ ਪਹਿਲਾਂ ਤੇਰਾ ਨਤੀਜਾ ਆ ਜਾਵੇਗਾ...' ਭਜਨਲਾਲ ਸਰਕਾਰ ਦੇ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Saturday, May 04, 2024 - 12:04 PM (IST)
ਜੈਪੁਰ- ਰਾਜਸਥਾਨ ਵਿਚ ਭਜਨਲਾਲ ਸਰਕਾਰ ਦੇ ਕੈਬਨਿਟ ਮੰਤਰੀ ਬਾਬੂਲਾਲ ਖਰਾੜੀ ਨੂੰ ਸੋਸ਼ਲ ਮੀਡੀਆ 'ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਕੀ ਮਗਰੋਂ ਸਿਆਸਤ 'ਚ ਹੜਕੰਪ ਮਚ ਗਿਆ ਹੈ। ਬਾਬੂਲਾਲ ਦੀ ਸ਼ਿਕਾਇਤ 'ਤੇ ਪੁਲਸ ਪ੍ਰਸ਼ਾਸਨ ਕਾਰਵਾਈ ਵਿਚ ਜੁੱਟ ਗਿਆ ਹੈ। ਸੋਸ਼ਲ ਮੀਡੀਆ 'ਤੇ ਮੰਤਰੀ ਬਾਬੂਲਾਲ ਖਰਾੜੀ ਨੂੰ ਧਮਕੀ ਦੇਣ ਵਾਲੇ ਨੇ ਲਿਖਿਆ ਹੈ- ਰਾਜਨੀਤੀ ਹੁੰਦੀ ਰਹੇਗੀ, ਤੂੰ ਜਾਨ ਤੋਂ ਮਾਰਿਆ ਜਾਵੇਗਾ। ਲੋਕ ਸਭਾ ਚੋਣਾਂ ਦੇ ਨਤੀਜੇ ਤਾਂ ਬਾਅਦ 'ਚ ਆਉਣਗੇ ਪਹਿਲਾਂ ਤੇਰਾ ਨਤੀਜਾ ਆਉਣ ਵਾਲਾ ਹੈ। ਤੂ ਆਦਿਵਾਸੀਆਂ ਨੂੰ ਜ਼ਬਰਦਸਤੀ ਹਿੰਦੂ ਧਰਮ ਵਿਚ ਵਾੜਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਸਹੀ ਨਹੀਂ ਹੈ। ਬਾਬੂਲਾਲ ਖਰਾੜੀ ਦੇ ਧਮਕੀ ਦੇਣ ਦੇ ਮਾਮਲੇ ਨੂੰ ਲੈ ਕੇ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਫੋਨ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ- IMD ਦਾ ਅਲਰਟ; ਇਸ ਮਹੀਨੇ ਗਰਮੀ ਨਹੀਂ ਵਿਖਾਏਗੀ ‘ਨਰਮੀ, ਲੂ ਵਧਾਏਗੀ ਲੋਕਾਂ ਦੀ ਪਰੇਸ਼ਾਨੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੰਤਰੀ ਬਾਬੂਲਾਲ ਖਰਾੜੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਉਨ੍ਹਾਂ ਨੂੰ ਧਮਕੀ ਮਿਲਣ ਦਾ ਇਹ ਦੂਜਾ ਮਾਮਲਾ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਮੰਤਰੀ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ ਟਰੇਸ ਕੀਤਾ ਜਾ ਰਿਹਾ ਹੈ। ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਸਪੱਸ਼ਟ ਹੋ ਸਕੇਗਾ ਕਿ ਦੋਸ਼ੀ ਨੇ ਕਿਸ ਵਜ੍ਹਾ ਤੋਂ ਮੰਤਰੀ ਨੂੰ ਧਮਕੀ ਦਿੱਤੀ ਹੈ। ਪੁਲਸ ਨੇ ਕਿਹਾ ਕਿ ਉਹ ਉਸ ਸੋਸ਼ਲ ਮੀਡੀਆ ਅਕਾਊਂਟ ਨਾਲ ਜੁੜੇ ਆਈਪੀ ਦਾ ਪਤਾ ਲਾਉਣ ਦਾ ਕੰਮ ਕਰ ਰਹੇ ਹਨ, ਜਿਸ ਤੋਂ ਮੰਤਰੀ ਨੂੰ ਧਮਕੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ; ਡਾਰਕ ਵੈੱਬ 'ਚ ਉਲਝ ਕੇ ਰਹਿ ਗਈ ਪੁਲਸ ਦੀ ਜਾਂਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8