ਦੁਖ਼ਦ ਖ਼ਬਰ: ਸਰਕਾਰੀ ਹਸਪਤਾਲ ’ਚ ਵਾਰਮਰ ਦੀ ਹੀਟ ਕਾਰਨ 21 ਦਿਨ ਦੀ ਬੱਚੀ ਦੀ ਮੌਤ
Thursday, Oct 27, 2022 - 10:47 AM (IST)
ਜੈਪੁਰ- ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਦੇ ਇਕ ਸਰਕਾਰੀ ਹਸਪਤਾਲ ’ਚ ਵਾਰਮਰ ਜ਼ਿਆਦਾ ਗਰਮ ਹੋਣ ਕਾਰਨ ਨਵਜੰਮੀ ਬੱਚੀ ਦੀ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਨੂੰ ਮਹਾਤਮਾ ਗਾਂਧੀ (ਐੱਮ.ਜੀ) ਸਰਕਾਰੀ ਹਸਪਤਾਲ ਦੇ ਮਦਰ ਐਂਡ ਚਾਈਲਡ ਵਿਭਾਗ ਦੇ ਨਿਕੂ (ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ) ਵਿਚ ਵਾਪਰੀ, ਜਿਸ ਵਿਚ ਇਕ ਹੋਰ ਬੱਚਾ ਵੀ ਝੁਲਸ ਗਿਆ।
ਇਹ ਵੀ ਪੜ੍ਹੋ- ਸ਼ਰਮਨਾਕ: ਪਤਨੀ ਨੇ ਗਲ਼ ਲਾਈ ਮੌਤ, ਕੁੜੀ ਦੇ ਪੇਕਿਆਂ ਨੂੰ ਵਿਖਾਉਣ ਲਈ ਪਤੀ ਬਣਾਉਂਦਾ ਰਿਹਾ ਵੀਡੀਓ
ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਚਾਈਲਡ ਵਿਭਾਗ ਵਿਖੇ ਡਿਊਟੀ 'ਤੇ ਤਾਇਨਾਤ ਦੋ ਠੇਕੇ 'ਤੇ ਤਾਇਨਾਤ ਨਰਸਿੰਗ ਸਟਾਫ਼ ਦੇ ਕਾਮਿਆਂ ਦੀ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਦਿਲ ਦਹਿਲਾ ਦੇਣ ਵਾਲੀ ਘਟਨਾ: ਜ਼ਮੀਨੀ ਵਿਵਾਦ ਨੇ ਲਈ 7 ਮਹੀਨੇ ਦੀ ਮਾਸੂਮ ਦੀ ਜਾਨ
ਅਧਿਕਾਰੀ ਨੇ ਦੱਸਿਆ ਕਿ ਜਿਸ ਬੱਚੀ ਦੀ ਮੌਤ ਹੋਈ, ਉਹ ਮਹਿਜ 21 ਦਿਨ ਦੀ ਸੀ ਅਤੇ ਉਸ ਦਾ ਵਜ਼ਨ ਘੱਟ ਸੀ। ਸੂਤਰਾਂ ਨੇ ਦੱਸਿਆ ਕਿ ਬੱਚੀ ਨੂੰ 5 ਅਕਤੂਬਰ ਨੂੰ ਨਿਕੂ ’ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਮੰਗਲਵਾਰ ਦੀ ਰਾਤ ਵਾਰਮਰ ’ਚ ਰੱਖਿਆ ਗਿਆ ਸੀ ਅਤੇ ਬੁੱਧਵਾਰ ਨੂੰ ਤੜਕੇ ਉਸ ਦੀ ਮੌਤ ਹੋ ਗਈ। ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕੀਤੇ ਜਾਣ ਮਗਰੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕੀਤੀ ਗਈ ਅਤੇ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ। ਅਧਿਕਾਰੀ ਮੁਤਾਬਕ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੋਦੀ ਸਰਕਾਰ ਦੀ ਚਾਂਦੀ, ਸਰਕਾਰੀ ਦਫ਼ਤਰਾਂ ’ਚੋਂ ਨਿਕਲੇ ਕਬਾੜ ਤੋਂ ਕਮਾਏ 254 ਕਰੋੜ ਰੁਪਏ