ਇਨਸਾਨੀਅਤ ਸ਼ਰਮਸਾਰ, ਮਾਨਸਿਕ ਰੋਗੀ ਬਜ਼ੁਰਗ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

Sunday, Oct 20, 2019 - 04:48 PM (IST)

ਭੀਲਵਾੜਾ— ਰਾਜਸਥਾਨ ਦੇ ਭੀਲਵਾੜਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਾਨਸਿਕ ਰੋਗੀ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਭਰੇ ਬਾਜ਼ਾਰ ਵਿਚ ਬਜ਼ੁਰਗ ਨੂੰ ਲੱਤਾਂ-ਮੁੱਕਿਆਂ ਨਾਲ ਕੁੱਟਿਆ ਗਿਆ। ਸੋਸ਼ਲ ਮੀਡੀਆ 'ਤੇ ਬਜ਼ੁਰਗ ਨਾਲ ਕੁੱਟਮਾਰ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। 
ਇਸ ਮਾਮਲੇ ਦੇ ਸੰਬੰਧ ਵਿਚ ਪੁਲਸ ਨੇ 5 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਬਜ਼ੁਰਗ ਨੂੰ ਇਲਾਜ ਲਈ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਕਹੋਗੇ ਕਿ ਦੁਨੀਆ ਤੋਂ ਇਨਸਾਨੀਅਤ ਕਿਉਂ ਮੁੱਕਦੀ ਜਾ ਰਹੀ ਹੈ।


author

Tanu

Content Editor

Related News