ਰਾਜਸਥਾਨ ਪੁਲਸ ਨੇ ਲਾਰੈਂਸ ਬਿਸ਼ਨੋਈ, ਰੋਹਿਤ ਗੋਦਾਰਾ ਗੈਂਗ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

Sunday, Jan 28, 2024 - 12:41 AM (IST)

ਰਾਜਸਥਾਨ ਪੁਲਸ ਨੇ ਲਾਰੈਂਸ ਬਿਸ਼ਨੋਈ, ਰੋਹਿਤ ਗੋਦਾਰਾ ਗੈਂਗ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਜੋਧਪੁਰ (ਭਾਸ਼ਾ) — ਰਾਜਸਥਾਨ ਪੁਲਸ ਨੇ ਫਲੋਦੀ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ ਤੋਂ ਲਾਰੇਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫਲੋਦੀ ਦੇ ਪੁਲਸ ਸੁਪਰਡੈਂਟ ਹਨੂੰਮਾਨ ਪ੍ਰਸਾਦ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਸ਼ੁੱਕਰਵਾਰ ਸਵੇਰੇ ਲੋਹਾਵਤ, ਭੋਜਸਰ ਅਤੇ ਮਟੋਰਾ ਸਣੇ ਕਈ ਇਲਾਕਿਆਂ 'ਚ 13 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। 

 ਇਹ ਵੀ ਪੜ੍ਹੋ - ਗਣਤੰਤਰ ਦਿਵਸ 'ਤੇ ਧੀ ਨੇ ਦਿੱਤਾ ਅਜਿਹਾ ਭਾਸ਼ਣ, ਰਾਤੋ-ਰਾਤ ਹੋਇਆ ਵਾਇਰਲ (ਵੀਡੀਓ)

ਪ੍ਰਸਾਦ ਨੇ ਕਿਹਾ, ''ਖੁਫੀਆ ਜਾਣਕਾਰੀ ਦੀ ਪੁਸ਼ਟੀ ਤੋਂ ਬਾਅਦ ਅਸੀਂ ਸ਼ੁੱਕਰਵਾਰ ਸਵੇਰੇ 13 ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਬਿਸ਼ਨੋਈ ਅਤੇ ਗੋਦਾਰਾ ਗੈਂਗ ਨਾਲ ਜੁੜੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲ ਰਹੇ।'' ਉਨ੍ਹਾਂ ਦੱਸਿਆ ਕਿ ਪੁਲਸ ਨੇ ਗ੍ਰਿਫ਼ਤਾਰ ਅਪਰਾਧੀਆਂ ਤੋਂ ਬਿਨਾਂ ਨੰਬਰ ਪਲੇਟ ਦੇ ਦੋ ਵਾਹਨ ਵੀ ਜ਼ਬਤ ਕੀਤੇ ਹਨ। ਪ੍ਰਸਾਦ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ 'ਚ ਲੋਹਾਵਤ ਦਾ ਬਦਨਾਮ ਅਪਰਾਧੀ ਮਨੀਸ਼ ਬਿਸ਼ਨੋਈ ਵੀ ਸ਼ਾਮਲ ਹੈ, ਜਿਸ ਖ਼ਿਲਾਫ਼ 27 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਛੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਇੱਕ ਤੋਂ ਸੱਤ ਅਪਰਾਧਿਕ ਮਾਮਲੇ ਦਰਜ ਹਨ। ਅਧਿਕਾਰੀ ਨੇ ਦੱਸਿਆ ਕਿ ਇਕ ਵੀ ਦੋਸ਼ੀ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ - ਹਿਮਾਚਲ: ਡੂੰਘੀ ਖੱਡ 'ਚ ਡਿੱਗਾ ਟਿੱਪਰ, ਦੋ ਲੋਕਾਂ ਦੀ ਮੌਤ

 'ਜਗਬਾਣੀਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Inder Prajapati

Content Editor

Related News