ਪੁਜਾਰੀ ਦੇ ਪਰਿਵਾਰ ਨੇ ਧਰਨਾ ਕੀਤਾ ਖਤਮ, ਗਹਿਲੋਤ ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ
Saturday, Oct 10, 2020 - 04:18 PM (IST)
ਨੈਸ਼ਨਲ ਡੈਸਕ- ਰਾਜਸਥਾਨ ਦੇ ਕਰੌਲੀ ਜ਼ਿਲ੍ਹੇ 'ਚ ਜ਼ਮੀਨੀ ਵਿਵਾਦ 'ਚ 5 ਲੋਕਾਂ ਵਲੋਂ ਇਕ ਪੁਜਾਰੀ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਜਾਰੀ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਹ ਲਾਸ਼ ਦਾ ਸੰਸਕਾਰ ਨਹੀਂ ਕਰਨਗੇ। ਪਰਿਵਾਰ ਵਾਲਿਆਂ ਨੇ 50 ਲੱਖ ਰੁਪਏ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਸੀ। ਗਹਿਲੋਤ ਸਰਕਾਰ ਨੇ ਪੀੜਤ ਸਰਕਾਰ ਪਰਿਵਾਰ ਦੀਆਂ ਮੰਗਾਂ ਮੰਨ ਲਈਆਂ ਹਨ। ਪੁਜਾਰੀ ਦੇ ਪਰਿਵਾਰ ਨੂੰ ਸਰਕਾਰ ਵਲੋਂ 10 ਲੱਖ ਰੁਪਏ ਅਤੇ ਪੱਕਾ ਦੇਣ ਦਿੱਤਾ ਜਾਵੇਗਾ। ਇਸ ਦੇ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਸਰਕਾਰ ਵਲੋਂ ਮੰਗਾਂ ਮੰਨਣ ਤੋਂ ਬਾਅਦ ਪਰਿਵਾਰ ਨੇ ਧਰਨਾ ਖਤਮ ਕੀਤਾ।
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਇਕ ਮੰਦਰ ਦੇ ਪੁਜਾਰੀ ਬਾਬੂ ਲਾਲ ਵੈਸ਼ਨਵ 'ਤੇ 5 ਲੋਕਾਂ ਨੇ ਹਮਲਾ ਕੀਤਾ। ਦੋਸ਼ ਹੈ ਕਿ ਮੰਦਰ ਦੇ ਕੋਲ ਹੀ ਖੇਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਇਨ੍ਹਾਂ ਲੋਕਾਂ ਨੇ ਪੁਜਾਰੀ 'ਤੇ ਪੈਟਰੋਲ ਸੁੱਟ ਕੇ ਅੱਗ ਲਗਾ ਦਿੱਤੀ। ਜ਼ਖਮੀ ਪੁਜਾਰੀ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਘਟਨਾ 'ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।