ਰਾਜਸਥਾਨ ਸੜਕ ਹਾਦਸੇ ''ਤੇ PM ਮੋਦੀ ''ਨੇ ਜਤਾਇਆ ਦੁਖ਼, ਕੀਤਾ ਮੁਆਵਜ਼ੇ ਦਾ ਐਲਾਨ
Monday, Feb 21, 2022 - 01:44 PM (IST)
ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਕੋਟਾ 'ਚ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਸੋਮਵਾਰ ਨੂੰ ਡੂੰਘੀ ਹਮਦਰਦੀ ਜ਼ਾਹਰ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ,''ਰਾਜਸਥਾਨ 'ਚ ਹੋਇਆ ਸੜਕ ਹਾਦਸਾ ਬੇਹੱਦ ਦੁਖ਼ਦ ਹੈ। ਮੈਂ ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਈਸ਼ਵਰ ਉਨ੍ਹਾਂ ਸਾਰਿਆਂ ਨੂੰ ਇਸ ਵੱਡੇ ਦੁਖ਼ ਨੂੰ ਸਹਿਣ ਦੀ ਸਮਰੱਥਾ ਦੇਵੇ।''
ਇਹ ਵੀ ਪੜ੍ਹੋ : ਰਾਜਸਥਾਨ ’ਚ ਵੱਡਾ ਹਾਦਸਾ; ਨਦੀ ’ਚ ਡਿੱਗੀ ਕਾਰ, ਲਾੜੇ ਸਮੇਤ 9 ਲੋਕਾਂ ਦੀ ਮੌਤ
ਉਨ੍ਹਾਂ ਨੇ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ ਹਰੇਕ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਵਿਆਹ ਕਰ ਕੇ ਪਰਤ ਰਹੇ ਬਾਰਾਤੀਆਂ ਨਾਲ ਭਰੀ ਇਕ ਕਾਰ ਰਾਜਸਥਾਨ ਦੇ ਕੋਟਾ 'ਚ ਚੰਬਲ ਨਦੀ 'ਚ ਜਾ ਡਿੱਗੀ ਸੀ। ਇਸ ਹਾਦਸੇ 'ਚ ਲਾੜੇ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ