ਇਕ ਪਲ ''ਚ ਤਿੰਨ ਭਰਾਵਾਂ ਦੀ ਮੌਤ, ਪਰਿਵਾਰ ''ਚ ਵਿਛੇ ਸੱਥਰ, ਮਹੀਨੇ ਬਾਅਦ ਹੋਣਾ ਸੀ ਇਕ ਦਾ ਵਿਆਹ

Wednesday, Apr 05, 2023 - 03:28 PM (IST)

ਇਕ ਪਲ ''ਚ ਤਿੰਨ ਭਰਾਵਾਂ ਦੀ ਮੌਤ, ਪਰਿਵਾਰ ''ਚ ਵਿਛੇ ਸੱਥਰ, ਮਹੀਨੇ ਬਾਅਦ ਹੋਣਾ ਸੀ ਇਕ ਦਾ ਵਿਆਹ

ਬਾੜਮੇਰ- ਰਾਜਸਥਾਨ ਦੇ ਬਾੜਮੇਰ 'ਚ 3 ਭਰਾਵਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਤਿੰਨੋਂ ਭਰਾ ਸਕਾਰਪੀਓ 'ਚ ਸਵਾਰ ਸਨ ਅਤੇ ਕੰਮ ਤੋਂ ਵਾਪਸ ਆਪਣੇ ਪਿੰਡ ਪਰਤ ਰਹੇ ਸਨ। ਬਦਕਿਸਮਤੀ ਨਾਲ ਰਾਹ 'ਚ ਸਕਾਰਪੀਓ ਪਲਟ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਭਰਾ ਜਿਸ ਦਾ ਨਾਂ ਖੰਗਾਰ ਸਿੰਘ ਸੀ, ਉਸ ਦਾ ਅਗਲੇ ਮਹੀਨੇ ਵਿਆਹ ਹੋਣਾ ਸੀ। ਇਸ ਦਰਦਨਾਕ ਘਟਨਾ ਮਗਰੋਂ ਪਿੰਡ ਵਿਚ ਮਾਤਮ ਪਸਰ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ- ਸਿੱਕਮ 'ਚ ਵੱਡਾ ਹਾਦਸਾ; ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਇਹ ਹਾਦਸਾ ਮੰਗਲਵਾਰ ਰਾਤ ਬਾੜਮੇਰ ਜ਼ਿਲ੍ਹੇ ਦੇ ਸਦਰ ਥਾਣਾ ਖੇਤਰ ਦੇ ਮਹਾਬਾਰ ਰੋਡ 'ਤੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਖੰਗਾਰ ਸਿੰਘ (30), ਸ਼ਿਆਮ ਸਿੰਘ (26) ਅਤੇ ਪ੍ਰੇਮ ਸਿੰਘ (22) ਵਜੋਂ ਹੋਈ ਹੈ। ਤਿੰਨੋਂ ਆਪਸ ਵਿਚ ਚਚੇਰੇ ਭਰਾ ਸਨ। ਰਾਤ ਨੂੰ ਮਹਾਬਾਰ ਰੋਡ ਸਥਿਤ ਦਫ਼ਤਰ ਤੋਂ ਸਕਾਰਪੀਓ 'ਚ ਸਵਾਰ ਹੋ ਕੇ ਆਪਣੇ ਪਿੰਡ ਮਿਠੜਾ ਪਰਤ ਰਹੇ ਸਨ।

PunjabKesari

ਇਹ ਵੀ ਪੜ੍ਹੋ- ਤੋਹਫ਼ੇ 'ਚ ਮਿਲੇ ਹੋਮ ਥੀਏਟਰ 'ਚ ਜ਼ਬਰਦਸਤ ਧਮਾਕਾ; ਲਾੜੇ ਦੀ ਮੌਤ, 3 ਦਿਨ ਪਹਿਲਾਂ ਹੋਇਆ ਸੀ ਵਿਆਹ

ਰਸਤੇ ਵਿਚ ਤੇਜ਼ ਰਫ਼ਤਾਰ ਸਕਾਰਪੀਓ ਦਾ ਟਾਇਰ ਫਟ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਗਈ ਆਤੇ ਪਲਟ ਗਈ। ਕਾਰ ਪਲਟੀ ਤਾਂ ਉਸ ਵਿਚ ਸਵਾਰ ਤਿੰਨੋਂ ਭਰਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਪੁਲਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਮੌਕੇ 'ਤੇ ਪੁਲਸ ਨੇ ਐਂਬੂਲੈਂਸ ਨੂੰ ਬੁਲਾਇਆ। ਖੰਗਾਰ ਸਿੰਘ ਤੇ ਸ਼ਿਆਮ ਸਿੰਘ ਦੀ ਮੌਤ ਹੋ ਚੁੱਕੀ ਸੀ। ਜਦਕਿ ਪ੍ਰੇਮ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ- MBA ਪਾਸ ਕਾਰੋਬਾਰੀ ਬਣਿਆ ਕੁੜੀ, 3 ਕਿਲੋ ਗਹਿਣਿਆਂ ਨਾਲ ਕੀਤਾ ਸ਼ਿੰਗਾਰ, ਵੇਖਦੇ ਰਹਿ ਗਏ ਲੋਕ


author

Tanu

Content Editor

Related News