ਰਾਜਸਥਾਨ: ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਤੋਂ ਬਾਅਦ ਲੱਗੀ ਅੱਗ, ਜ਼ਿੰਦਾ ਸੜੇ 11 ਲੋਕ

Wednesday, Nov 10, 2021 - 08:20 PM (IST)

ਰਾਜਸਥਾਨ: ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਤੋਂ ਬਾਅਦ ਲੱਗੀ ਅੱਗ, ਜ਼ਿੰਦਾ ਸੜੇ 11 ਲੋਕ

ਬਾੜਮੇਰ (ਵਾਰਤਾ)— ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਬੁੱਧਵਾਰ ਨੂੰ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਘਟਨਾ ’ਚ ਬੱਸ ’ਚ ਸਵਾਰ 11 ਲੋਕ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਉੱਥੇ ਹੀ 22 ਹੋਰ ਯਾਤਰੀ ਝੁਲਸ ਗਏ। ਮਿਲੀ ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਅਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਕੇ ਫਾਇਰ ਵਿਭਾਗ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ : ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ, ਦੁਨੀਆ ਵੇਖਣ ਤੋਂ ਪਹਿਲਾਂ ਅੱਗ ਨੇ ਖੋਹ ਲਏ ‘ਬਾਲੜੇ ਲਾਲ’

PunjabKesari

ਇਹ ਹਾਦਸਾ ਬਾੜਮੇਰ ਜ਼ਿਲ੍ਹੇ ਦੇ ਪਚਪਦਰਾ ਥਾਣਾ ਖੇਤਰ ਦੇ ਜੋਧਪੁਰ ਹਾਈਵੇਅ ’ਤੇ ਹੋਇਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਅਤੇ ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਅਚਾਨਕ ਅੱਗ ਲੱਗਣ ਕਾਰਨ ਬੱਸ ’ਚ ਬੈਠੀਆਂ ਸਵਾਰੀਆਂ ’ਚ ਅਫ਼ੜਾ-ਦਫੜੀ ਮਚ ਗਈ। ਹਾਦਸੇ ’ਚ ਝੁਲਸੇ ਹੋਏ ਲੋਕਾਂ ਨੂੰ ਬਾਲੋਤਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਮਗਰੋਂ ਹਾਈਵੇਅ ਦੇ ਦੋਹਾਂ ਪਾਸੇ ਲੰਬਾ ਜਾਮ ਲੱਗ ਗਿਆ।

ਇਹ ਵੀ ਪੜ੍ਹੋ : ਯਤੀਮ ਬੱਚੀਆਂ ਦਾ ਭਵਿੱਖ ਸੰਵਾਰਨ ਵਾਲੀ ਜਲੰਧਰ ਦੀ ਪ੍ਰਕਾਸ਼ ਕੌਰ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

PunjabKesari

ਘਟਨਾ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੋਸ਼ਲ ਮੀਡੀਆ ਜ਼ਰੀਏ ਕਿਹਾ ਕਿ ਬਾੜਮੇਰ ਵਿਚ ਹੋਏ ਬੱਸ-ਟਰੱਕ ਹਾਦਸੇ ਦੇ ਸਬੰਧ ’ਚ ਜ਼ਿਲ੍ਹਾ ਕਲੈਕਟਰ ਬਾੜਮੇਰ ਨਾਲ ਫੋਨ ’ਤੇ ਗੱਲਬਾਤ ਕਰ ਕੇ ਰਾਹਤ ਅਤੇ ਬਚਾਅ ਕੰਮਾਂ ਦੇ ਸਬੰਧ ਵਿਚ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਝੁਲਸੇ ਲੋਕਾਂ ਦਾ ਬਿਹਤਰ ਇਲਾਜ ਯਕੀਨੀ ਕੀਤਾ ਜਾਵੇਗਾ।

PunjabKesari

ਓਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ’ਤੇ ਦੁੱਖ਼ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨੇ ਟਵੀਟ ਕੀਤਾ ਕਿ ਇਹ ਦੁਖ਼ਦ ਹੈ ਕਿ ਰਾਜਸਥਾਨ ਦੇ ਬਾੜਮੇਰ-ਜੋਧਪੁਰ ਹਾਈਵੇਅ ’ਤੇ ਬੱਸ-ਟਰੱਕ ਦੀ ਟੱਕਰ ਵਿਚ 11 ਲੋਕਾਂ ਦੀ ਜਾਨ ਚੱਲੀ ਗਈ। ਦੁੱਖ਼ ਦੀ ਇਸ ਘੜੀ ਵਿਚ ਮਿ੍ਰਤਕ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਤੋਂ ਇਲਾਵਾ ਪੀ. ਐੱਮ. ਮੋਦੀ ਨੇ ਹਾਦਸੇ ਵਿਚ ਮਾਰੇ ਗਏ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਮੁਆਵਜ਼ਾ ਜਦਕਿ ਝੁਲਸੇ ਯਾਤਰੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨ ਵਾਲੇ 'ਮੁਹੰਮਦ' ਨੂੰ ਮਿਲਿਆ ਪਦਮ ਸ਼੍ਰੀ, ਲੋਕ ਪਿਆਰ ਨਾਲ ਕਹਿੰਦੇ ਨੇ 'ਸ਼ਰੀਫ ਚਾਚਾ'
 


author

Tanu

Content Editor

Related News