ਬੋਰਵੈੱਲ 'ਚ ਡਿੱਗੀ ਬੱਚੀ ਲੜ ਰਹੀ ਜ਼ਿੰਦਗੀ ਦੀ ਜੰਗ, ਰੋਂਦੀ ਮਾਂ ਦੇ ਬੋਲ- ਮੇਰੀ ਬੱਚੀ ਨੂੰ ਬਚਾ ਲਓ

Thursday, Sep 19, 2024 - 10:38 AM (IST)

ਦੌਸਾ- ਰਾਜਸਥਾਨ ਦੇ ਦੌਸਾ ਦੇ ਬਾਂਦੀਕੁਈ ਇਲਾਕੇ 'ਚ ਬੁੱਧਵਾਰ ਨੂੰ ਖੇਡਦੇ ਸਮੇਂ ਦੋ ਸਾਲ ਦੀ ਬੱਚੀ ਡੂੰਘੇ ਬੋਰਵੈੱਲ ਵਿਚ ਡਿੱਗ ਗਈ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਮੁਹਿੰਮ ਸ਼ੁਰੂ ਕੀਤੀ। ਦੌਸਾ ਦੇ ਜ਼ਿਲ੍ਹਾ ਕੁਲੈਕਟਰ ਦੇਵੇਂਦਰ ਕੁਮਾਰ, ਦੌਸਾ ਦੀ ਪੁਲਸ ਸੁਪਰਡੈਂਟ ਰੰਜੀਤਾ ਸ਼ਰਮਾ, ਜਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਬਚਾਅ ਕਾਰਜ ਸ਼ੁਰੂ ਹੋ ਗਏ। ਇਹ ਘਟਨਾ ਬਾਂਦੀਕੁਈ ਦੇ ਵਾਰਡ ਨੰਬਰ ਇਕ ਵਿਚ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬੱਚੀ ਖੇਤਾਂ ਵਿਚ ਖੇਡ ਰਹੀ ਸੀ। ਬੱਚੀ ਦੇ ਬੋਰਵੈੱਲ ਵਿਚ ਡਿੱਗਣ ਦੀ ਖ਼ਬਰ ਇਲਾਕੇ ਵਿਚ ਅੱਗ ਵਾਂਗ ਫੈਲ ਗਈ। ਮੌਕੇ 'ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਓਧਰ ਰੋਂਦੀ ਹੋਈ ਬੱਚੀ ਦੀ ਮਾਂ ਪ੍ਰਸ਼ਾਸਨ ਨੂੰ ਗੁਹਾਰ ਲਾ ਰਹੀ ਹੈ ਕਿ ਮੇਰੀ ਬੱਚੀ ਨੂੰ ਸਹੀ ਸਲਾਮਤ ਬਾਹਰ ਕੱਢ ਦਿਓ। 

ਇਹ ਵੀ ਪੜ੍ਹੋ- ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ, ਮਿਲ ਗਈ ਗਾਰੰਟੀ'

PunjabKesari


ਦੌਸਾ ਦੇ SP ਰਣਜੀਤ ਸ਼ਰਮਾ ਨੇ ਦੱਸਿਆ ਕਿ SDRF ਅਤੇ NDRF ਦੀਆਂ ਤਜਰਬੇਕਾਰ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਅਸੀਂ ਇਸ ਨੂੰ ਤੇਜ਼ੀ ਨਾਲ ਕਰਨ ਲਈ ਕੋਸ਼ਿਸ਼ਾਂ ਕਰ ਰਹੇ ਹਾਂ, ਕਿਉਂਕਿ ਉਹ ਇਕ ਬੱਚੀ ਹੈ। ਅਸੀਂ SDRF ਅਤੇ NDRF ਟੀਮਾਂ ਨੂੰ ਬੁਲਾਇਆ ਹੈ, ਜੋ ਇਸ ਤਰ੍ਹਾਂ ਦੇ ਬਚਾਅ ਕਾਰਜਾਂ 'ਚ ਮਾਹਰ ਹਨ। ਦੌਸਾ ਦੇ  SP ਰਣਜੀਤ ਸ਼ਰਮਾ ਨੇ ਕਿਹਾ ਕਿ ਅਸੀਂ ਕੈਮਰਿਆਂ ਰਾਹੀਂ ਬੱਚੇ ਦੀ ਹਰਕਤ ਅਤੇ ਸਥਿਤੀ ਨੂੰ ਜਾਣਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਕਈ ਤਰੀਕਿਆਂ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਬੱਚੀ ਨੂੰ ਸੁਰੱਖਿਅਤ ਬਚਾਇਆ ਜਾ ਸਕੇ। ਬੱਚੀ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਲ੍ਹਾ ਕੁਲੈਕਟਰ ਦੇਵੇਂਦਰ ਕੁਮਾਰ ਨੇ ਕਿਹਾ ਕਿ SDRF ਅਤੇ NDRF ਦੀਆਂ ਟੀਮਾਂ ਮੌਜੂਦ ਹਨ ਅਤੇ ਆਪਣਾ ਬਚਾਅ ਕਾਰਜ ਜਾਰੀ ਰੱਖ ਰਹੀਆਂ ਹਨ। ਬੱਚੀ ਨੂੰ ਆਕਸੀਜਨ ਸਪਲਾਈ ਕਰਨ ਲਈ ਮੈਡੀਕਲ ਟੀਮ ਵੀ ਪਹੁੰਚ ਗਈ ਹੈ।

ਇਹ ਵੀ ਪੜ੍ਹੋ- 8 ਜ਼ਿਲ੍ਹਿਆਂ 'ਚ ਮੋਹਲੇਧਾਰ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

PunjabKesari

ਬਾਂਦੀਕੁਈ ਥਾਣਾ ਇੰਚਾਰਜ ਪ੍ਰੇਮਚੰਦ ਬੈਰਵਾ ਨੇ ਦੱਸਿਆ ਕਿ ਬੱਚੀ ਨੂੰ ਬੋਰਵੈੱਲ ਵਿਚੋਂ ਕੱਢਣ ਲਈ ਮੌਕੇ 'ਤੇ ਜੇ. ਸੀ. ਬੀ. ਮਸ਼ੀਨ ਅਤੇ ਹੋਰ ਸਾਧਨਾਂ ਤੋਂ ਬੋਰਵੈੱਲ ਤੋਂ 25 ਫੁੱਟ ਦੀ ਦੂਰੀ ਤੋਂ ਮਿੱਟੀ ਦੀ ਖੋਦਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਬੱਚੀ ਨੂੰ ਬਾਹਰ ਕੱਢਣ ਲਈ ਰੈਸਕਿਊ ਆਪ੍ਰੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਪਾਈਪ ਜ਼ਰੀਏ ਬੱਚੀ ਨੂੰ ਆਕਸੀਜਨ ਪਹੁੰਚਾਈ ਜਾ ਰਹੀ ਹੈ। ਬੋਰਵੈੱਲ ਵਿਚ ਕੈਮਰਾ ਵੀ ਉਤਾਰਿਆ ਗਿਆ ਹੈ, ਜਿਸ ਵਿਚ ਬੱਚੀ ਮੂਵਮੈਂਟ ਕਰਦੀ ਨਜ਼ਰ ਆ ਰਹੀ ਹੈ ਅਤੇ ਉਹ ਸਿੱਧੀ ਫਸੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੋਰਵੈੱਲ 600 ਫੁੱਟ ਡੂੰਘਾ ਹੈ, ਬੱਚੀ 35 ਫੁੱਟ 'ਤੇ ਅਟਕੀ ਹੋਈ ਹੈ।

ਇਹ ਵੀ ਪੜ੍ਹੋ-  CM ਹਾਊਸ ਖਾਲੀ ਕਰਨਗੇ ਅਰਵਿੰਦ ਕੇਜਰੀਵਾਲ, ਛੱਡਣਗੇ ਸਾਰੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News