ਨਾਜਾਇਜ਼ ਸੰਬੰਧਾਂ ਦੇ ਸ਼ੱਕ ''ਚ ਵਿਧਵਾ ਜਨਾਨੀ ਅਤੇ ਉਸ ਦੇ ਰਿਸ਼ਤੇਦਾਰ ਨੂੰ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ

9/19/2020 3:53:06 PM

ਜੈਪੁਰ- ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਡੂੰਗਲਾ ਥਾਣਾ ਖੇਤਰ 'ਚ ਇਕ ਵਿਧਵਾ ਜਨਾਨੀ ਅਤੇ ਉਸ ਦੇ ਰਿਸ਼ਤੇਦਾਰ ਨੂੰ ਇਕ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਸਬ ਇੰਸਪੈਕਟਰ ਆਸ਼ੀਸ਼ ਕੁਮਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੁਝ ਲੋਕਾਂ ਨੂੰ ਸ਼ੱਕ ਸੀ ਕਿ ਜਨਾਨੀ ਅਤੇ ਉਸ ਦੇ ਰਿਸ਼ਤੇਦਾਰ ਦਰਮਿਆਨ ਸੰਬੰਧ ਹਨ ਅਤੇ ਉਨ੍ਹਾਂ ਦੋਹਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਦੀ ਹੈ, ਜਦੋਂ ਉਹ ਵਿਅਕਤੀ ਜਨਾਨੀ ਦੇ ਘਰ ਗਿਆ ਸੀ, ਉਦੋਂ ਗੁਆਂਢ 'ਚ ਰਹਿਣ ਵਾਲੇ ਕੁਝ ਲੋਕਾਂ ਨੇ ਇਹ ਹਰਕਤ ਕੀਤੀ। ਅਧਿਕਾਰੀ ਨੇ ਦੱਸਿਆ ਕਿ ਡੂੰਗਲਾ ਥਾਣੇ ਤੋਂ ਇਕ ਪੁਲਸ ਦਲ ਹਾਦਸੇ ਵਾਲੀ ਜਗ੍ਹਾ ਪਹੁੰਚਿਆ ਅਤੇ ਦੋਹਾਂ ਨੂੰ ਛੁਡਵਾਇਆ ਗਿਆ। ਇਸ ਸੰਬੰਧ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


DIsha

Content Editor DIsha