ਰਾਜੀਵ ਬਿੰਦਲ ਹੋਣਗੇ ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ

Thursday, Jan 16, 2020 - 04:23 PM (IST)

ਰਾਜੀਵ ਬਿੰਦਲ ਹੋਣਗੇ ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ

ਸ਼ਿਮਲਾ— ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਦੇ ਕਰੀਬੀ ਰਾਜੀਵ ਬਿੰਦਲ ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਹੋਣਗੇ। ਸੂਬੇ 'ਚ ਪਾਰਟੀ ਦੇ ਇਕ ਨੇਤਾ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਵੀਰਵਾਰ ਦੱਸਿਆ ਕਿ ਇਸ ਸਬੰਧੀ ਬਕਾਇਦਾ ਐਲਾਨ ਸ਼ਨੀਵਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਨਵੇਂ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਬਿੰਦਲ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਸ਼ੁੱਕਰਵਾਰ ਅਸਤੀਫਾ ਦੇ ਦਿੱਤਾ।

ਉਨ੍ਹਾਂ ਦੱਸਿਆ ਕਿ ਬਿੰਦਲ ਦੇ ਨਾਂ 'ਤੇ ਪਾਰਟੀ 'ਚ ਪਹਿਲਾਂ ਹੀ ਸਹਿਮਤੀ ਬਣ ਚੁੱਕੀ ਹੈ। ਭਾਜਪਾ ਦੀ ਸੂਬਾਈ ਇਕਾਈ ਦੇ ਉੁਪ-ਪ੍ਰਧਾਨ ਰਾਮਸਵਰੂਪ ਸ਼ਰਮਾ ਨੇ ਦੱਸਿਆ ਕਿ ਭਾਜਪਾ ਦੀ ਸੂਬਾਈ ਇਕਾਈ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਸ਼ੁਰੂ ਹੋਵੇਗੀ।


author

DIsha

Content Editor

Related News