3 ਦਿਨਾਂ ਦੌਰੇ ''ਤੇ ਜਰਮਨੀ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ

Tuesday, Apr 21, 2026 - 01:58 PM (IST)

3 ਦਿਨਾਂ ਦੌਰੇ ''ਤੇ ਜਰਮਨੀ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ

ਇੰਟਰਨੈਸ਼ਨਲ ਡੈਸਕ- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ 3 ਦਿਨਾਂ ਦੌਰੇ 'ਤੇ ਜਰਮਨੀ ਦੇ ਸ਼ਹਿਰ ਮਿਊਨਿਖ ਪਹੁੰਚ ਗਏ ਹਨ। ਇਸ ਦੌਰੇ ਦਾ ਮੁੱਖ ਉਦੇਸ਼ ਭਾਰਤ ਅਤੇ ਜਰਮਨੀ ਵਿਚਕਾਰ ਰਣਨੀਤਕ ਸਬੰਧਾਂ ਅਤੇ ਫੌਜੀ ਸਹਿਯੋਗ ਨੂੰ ਹੋਰ ਡੂੰਘਾ ਕਰਨਾ ਹੈ। ਰਾਜਨਾਥ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾ ਰੱਖਿਆ ਸਹਿਯੋਗ ਨੂੰ ਵਧਾਉਣ ਅਤੇ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਤਾਲਮੇਲ ਮਜ਼ਬੂਤ ਕਰਨ 'ਤੇ ਚਰਚਾ ਕਰਨਗੇ।

ਇਸ ਦੌਰੇ ਦੌਰਾਨ ਇੱਕ 'ਡਿਫੈਂਸ ਇੰਡਸਟਰੀਅਲ ਕੋਆਪ੍ਰੇਸ਼ਨ ਰੋਡਮੈਪ' ਅਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਮਿਸ਼ਨਾਂ ਦੀ ਸਿਖਲਾਈ ਲਈ ਸਹਿਯੋਗ ਸਮਝੌਤੇ 'ਤੇ ਹਸਤਾਖਰ ਹੋਣ ਦੀ ਸੰਭਾਵਨਾ ਹੈ। ਦੋਵੇਂ ਦੇਸ਼ ਸਾਈਬਰ ਸੁਰੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਰੋਨ ਵਰਗੇ ਸੈਕਟਰਾਂ 'ਚ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣਗੇ।

ਇਹ ਵੀ ਪੜ੍ਹੋ- 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

ਰੱਖਿਆ ਮੰਤਰੀ ਜਰਮਨੀ ਦੇ ਪ੍ਰਮੁੱਖ ਰੱਖਿਆ ਉਦਯੋਗ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕਰਨਗੇ। ਇਸ ਦਾ ਉਦੇਸ਼ ਭਾਰਤ ਦੇ 'ਮੇਕ ਇਨ ਇੰਡੀਆ' ਪ੍ਰੋਗਰਾਮ ਤਹਿਤ ਜਰਮਨ ਕੰਪਨੀਆਂ ਨੂੰ ਭਾਰਤ ਵਿੱਚ ਹਥਿਆਰਾਂ ਦੇ ਸਾਂਝੇ ਵਿਕਾਸ ਅਤੇ ਉਤਪਾਦਨ ਲਈ ਉਤਸ਼ਾਹਿਤ ਕਰਨਾ ਹੈ।

ਰੱਖਿਆ ਮੰਤਰਾਲੇ ਅਨੁਸਾਰ, ਇਹ ਦੌਰਾ ਕਾਫ਼ੀ ਮਹੱਤਵਪੂਰਨ ਹੈ ਕਿਉਂਕਿ 7 ਸਾਲਾਂ ਬਾਅਦ ਕੋਈ ਭਾਰਤੀ ਰੱਖਿਆ ਮੰਤਰੀ ਜਰਮਨੀ ਦੇ ਦੌਰੇ 'ਤੇ ਗਿਆ ਹੈ। ਇਸ ਤੋਂ ਪਹਿਲਾਂ ਫਰਵਰੀ 2019 ਵਿੱਚ ਨਿਰਮਲਾ ਸੀਤਾਰਮਨ ਨੇ ਜਰਮਨੀ ਦੀ ਯਾਤਰਾ ਕੀਤੀ ਸੀ।

ਜ਼ਿਕਰਯੋਗ ਹੈ ਕਿ ਭਾਰਤ ਅਤੇ ਜਰਮਨੀ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਕੌਮਾਂਤਰੀ ਨਿਯਮਾਂ ਦੀ ਪਾਲਣਾ ਕਰਨ ਵਾਲੇ ਮਜ਼ਬੂਤ ਰਣਨੀਤਕ ਭਾਈਵਾਲ ਹਨ। ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਇਸ ਫੇਰੀ ਦਾ ਬੁਨਿਆਦੀ ਉਦੇਸ਼ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨਾ ਅਤੇ ਖੇਤਰੀ ਤੇ ਵਿਸ਼ਵਵਿਆਪੀ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣਾ ਹੈ।

ਇਹ ਵੀ ਪੜ੍ਹੋ- ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News